ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਰਾਊਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਹਿਰਾਸਤ 6 ਜੁਲਾਈ ਤੱਕ ਵਧਾਈ ਸੀ ਅਤੇ ਅੱਜ ਉਸ ਦੀ ਨਿਆਂਇਕ ਹਿਰਾਸਤ ਖਤਮ ਹੋ ਰਹੀ ਸੀ। ਅਦਾਲਤ ਵਿਚ ਪੇਸ਼ੀ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਮੁੜ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਜਦਕਿ ਇਸ ਤੋਂ ਪਹਿਲਾਂ ਲੰਘੀ 3 ਜੁਲਾਈ ਨੂੰ ਦਿੱਲੀ ਦੀ ਇਕ ਅਦਾਲਤ ਨੇ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਿਸੋਦੀਆ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਸੀ। ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗਿ੍ਰਫ਼ਤਾਰ ਕੀਤਾ ਸੀ। ਈਡੀ ਨੇ ਨਿਆਂਇਕ ਹਿਰਾਸਤ ਦੌਰਾਨ ਸਿਸੋਦੀਆ ਨੂੰ 9 ਮਾਰਚ 2023 ਨੂੰ ਗਿ੍ਰਫ਼ਤਾਰ ਕੀਤਾ ਸੀ ਅਤੇ ਮਨੀਸ਼ ਸਿਸੋਦੀਆਂ ਉਦੋਂ ਤੋਂ ਹੀ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …