ਕਿਹਾ : ਮਾਨਸੂਨ ਦੇ ਸੀਜਨ ਦੌਰਾਨ ਵੀ ਧੜੱਲੇ ਨਾਲ ਚੱਲ ਰਹੀ ਹੈ ਨਾਜਾਇਜ਼ ਮਾਈਨਿੰਗ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਖੇਤਰ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨਜਾਇਜ਼ ਮਾਈਨਿੰਗ ਵਾਲਿਆਂ ਦੇ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਪਿੰਡ ਵਾਲਿਆਂ ਦਾ ਸਾਥ ਦੇਣਗੇ। ਮਜੀਠੀਆ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਪਾਈ ਪੋਸਟ ’ਚ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਪਿੰਡ ਐਲਗਰਾਂ ਦਾ ਪੁਲ ਪਹਿਲਾਂ ਵੀ ਨਾਜਾਇਜ਼ ਮਾਈਨਿੰਗ ਦੀ ਭੇਂਟ ਚੜ੍ਹ ਚੁੱਕਿਆ ਹੈ। ਉਸ ਸਮੇਂ ਵੀ ਸਥਾਨਕ ਲੋਕਾਂ ਨੇ ਸਰਕਾਰ ਨੂੰ ਨਾਜਾਇਜ਼ ਮਾਈਨਿੰਗ ਨੂੰ ਰੋਕਣ ਦੀ ਅਪੀਲ ਕੀਤੀ ਸੀ ਅਤੇ ਹੁਣ ਵੀ ਉਸੇ ਪੁਲ ਦੇ ਆਸਪਾਸ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ। ਮਜੀਠੀਆ ਨੇ ਆਰੋਪ ਲਗਾਇਆ ਕਿ ਮਾਨਸੂਨ ਦੇ ਸੀਜਨ ਦੌਰਾਨ ਮਾਈਨਿੰਗ ਦਾ ਕੰਮ ਬੰਦ ਹੋ ਜਾਂਦਾ ਹੈ ਪੰ੍ਰਤੂ ਭਗਵੰਤ ਮਾਨ ਸਰਕਾਰ ’ਚ ਨਾਜਾਇਜ਼ ਮਾਈਨਿੰਗ ਦਾ ਕੰਮ ਮਾਨਸੂਨ ਦੇ ਦੌਰਾਨ ਵੀ ਧੜੱਲੇ ਨਾਲ ਚੱਲ ਰਿਹਾ ਹੈ। ਉਨ੍ਹਾਂ ਜਲਦ ਤੋਂ ਜਲਦ ਇਸ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਅਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਵੀ ਕੀਤੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …