Breaking News
Home / ਕੈਨੇਡਾ / Front / ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮੌਜੂੁਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮੌਜੂੁਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ, ਇਸ ਚੋਣ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ-ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਚੇ ਹਨ। ਇਸਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਇਕ ਦੂਜੇ ’ਤੇ ਆਰੋਪ ਵੀ ਲਗਾ ਰਹੀਆਂ ਹਨ। ਇਸਦੇ ਚੱਲਦਿਆਂ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਨੇਤਾ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਨਵੇਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਜਲੰਧਰ ਦੇ ਪ੍ਰੈਸ ਕਲੱਬ ਵਿਚ ਭਾਜਪਾ ਆਗੂਆਂ ਨਾਲ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਸੁਸ਼ੀਲ ਰਿੰਕੂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਲਾਏ ਇਨ੍ਹਾਂ ਝੂਠੇ ਆਰੋਪਾਂ ਨੇ ਸਮਾਜ ਵਿੱਚ ਉਸਦਾ ਅਕਸ ਖਰਾਬ ਕੀਤਾ ਹੈ। ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਰਿਸ਼ਤੇਦਾਰ ਵੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਸਮਾਜ ਵਿੱਚ ਉਨ੍ਹਾਂ ਦਾ ਅਕਸ ਖਰਾਬ ਹੋ ਰਿਹਾ ਹੈ। ਰਿੰਕੂ ਨੇ ਦੱਸਿਆ ਕਿ ਉਹ ਲਗਪਗ 20 ਸਾਲਾਂ ਤੋਂ ਰਾਜਨੀਤੀ ਵਿੱਚ ਹਨ। ਰਿੰਕੂ ਨੇ ਕਿਹਾ ਕਿ ਉਹ ਲਗਾਤਾਰ ਨਸ਼ਾ ਤੇ ਲਾਟਰੀ ਮਾਫੀਆ ਖਿਲਾਫ਼ ਲੜਦੇ ਆ ਰਹੇ ਹਨ ਪਰ ਹੁਣ ਚਰਨਜੀਤ ਸਿੰਘ ਚੰਨੀ ਸਿਆਸੀ ਫਾਇਦੇ ਲਈ ਉਨ੍ਹਾਂ ’ਤੇ ਝੂਠੇ ਆਰੋਪ ਲਗਾ ਰਹੇ ਹਨ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …