Breaking News
Home / ਕੈਨੇਡਾ / Front / ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਰੋਕੀ

ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਰੋਕੀ

ਆਰਜ਼ੀ ਤੌਰ ’ਤੇ ਰੋਕੀ ਯਾਤਰਾ: ਕਮਿਸ਼ਨਰ
ਦੇਹਰਾਦੂਨ/ਬਿਊਰੋ ਨਿਊਜ਼
ਉਤਰਾਖੰਡ ਦੇ ਗੜਵਾਲ ਖੇਤਰ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਅੱਜ ਐਤਵਾਰ ਸਵੇਰੇ ਰੋਕ ਦਿੱਤੀ ਗਈ। ਮੌਸਮ ਵਿਭਾਗ ਨੇ ਉਤਰਾਖੰਡ ਵਿਚ 7 ਤੇ 8 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਆ ਕਾਰਨ ਇਹ ਯਾਤਰਾ ਆਰਜ਼ੀ ਤੌਰ ’ਤੇ ਰੋਕ ਦਿੱਤੀ ਹੈ। ਗੜਵਾਲ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਚਾਰਧਾਮ ਯਾਤਰਾ ਆਰਜ਼ੀ ਤੌਰ ’ਤੇ ਰੋਕੀ ਗਈ ਹੈ ਤੇ ਮੌਸਮ ਸਾਫ ਹੋਣ ਤੋਂ ਬਾਅਦ ਇਹ ਯਾਤਰਾ ਮੁੜ ਸ਼ੁਰੂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ।

Check Also

ਸੁਪਰੀਮ ਕੋਰਟ ਨੇ ਪਹਿਲਗਾਮ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ

ਜਸਟਿਸ ਸੂਰਿਆਕਾਂਤ ਅਤੇ ਐਨ ਕੇ ਸਿੰਘ ਦੀ ਬੈਂਚ ਨੇ ਪਟੀਸ਼ਨ ਕਰਤਾ ਨੂੰ ਲਗਾਈ ਫਟਕਾਰ ਨਵੀਂ …