0.5 C
Toronto
Wednesday, December 24, 2025
spot_img
HomeਕੈਨੇਡਾFrontਜੰਮੂ-ਕਸ਼ਮੀਰ ਵਿੱਚ ਛੇ ਦਹਿਸ਼ਤਗਰਦ ਢੇਰ : ਡੀਜੀਪੀ

ਜੰਮੂ-ਕਸ਼ਮੀਰ ਵਿੱਚ ਛੇ ਦਹਿਸ਼ਤਗਰਦ ਢੇਰ : ਡੀਜੀਪੀ

ਖੇਤਰ ਵਿੱਚ ਸੁਰੱਖਿਆ ਯਕੀਨੀ ਬਣਾਉਣ ਲਈ ਫੌਜੀ ਕਾਰਵਾਈ ਜਾਰੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਆਰ ਆਰ ਸਵੈਨ ਨੇ ਕਿਹਾ ਕਿ ਕੁਲਗਾਮ ਜ਼ਿਲ੍ਹੇ ਵਿੱਚ ਦੋ ਮੁਕਾਬਲਿਆਂ ਵਿੱਚ ਛੇ ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਯਤਨ ਕੀਤੇ ਜਾਂਦੇ ਰਹਿਣਗੇ ਤੇ ਦਹਿਸ਼ਤਗਰਦਾਂ ਖਿਲਾਫ ਕਾਰਵਾਈ ਸੁਰੱਖਿਆ ਬਲਾਂ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਸਥਾਨਕ ਲੋਕ ਵੀ ਦਹਿਸ਼ਤਗਰਦੀ ਨੂੰ ਖਤਮ ਕਰਨ ਲਈ ਅੱਗੇ ਆ ਰਹੇ ਹਨ ਤੇ ਸੁਰੱਖਿਆ ਬਲਾਂ ਦੀਆਂ ਕਾਰਵਾਈਆਂ ਤੇਜ਼ ਹੋ ਰਹੀਆਂ ਹਨ। ਇਸ ਮੁਕਾਬਲੇ ਵਿੱਚ ਦੋ ਜਵਾਨ ਵੀ ਸ਼ਹੀਦ ਹੋ ਗਏ ਹਨ। ਇਨ੍ਹਾਂ ਦੋਵੇਂ ਜਵਾਨਾਂ ਦੀ ਪਛਾਣ ਪੈਰਾ ਕਮਾਂਡੋ ਲਾਂਸ ਨਾਇਕ ਪ੍ਰਦੀਪ ਨੈਨ ਅਤੇ ਰਾਸ਼ਟਰੀ ਰਾਈਫਲਜ਼ ਦੇ ਹਵਲਦਾਰ ਰਾਜ ਕੁਮਾਰ ਵਜੋਂ ਹੋਈ ਹੈ।
RELATED ARTICLES
POPULAR POSTS