1.8 C
Toronto
Thursday, November 27, 2025
spot_img
HomeਕੈਨੇਡਾFrontਡਬਲਿਊ ਟੀ ਸੀ ਫਾਈਨਲ ਤੇ ਚੈਂਪੀਅਨਜ਼ ਟਰਾਫੀ ’ਚ ਰੋਹਿਤ ਸ਼ਰਮਾ ਹੀ ਹੋਣਗੇ...

ਡਬਲਿਊ ਟੀ ਸੀ ਫਾਈਨਲ ਤੇ ਚੈਂਪੀਅਨਜ਼ ਟਰਾਫੀ ’ਚ ਰੋਹਿਤ ਸ਼ਰਮਾ ਹੀ ਹੋਣਗੇ ਕਪਤਾਨ : ਜੈ ਸ਼ਾਹ

ਦੋਵੇਂ ਟੂਰਨਾਮੈਂਟ ਜਿੱਤਣ ਦਾ ਕੀਤਾ ਦਾਅਵਾ
ਮੁੰਬਈ/ਬਿਊਰੋ ਨਿਊਜ਼
ਭਾਰਤੀ ਕਿ੍ਰਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਕਿਹਾ ਹੈ ਕਿ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤ ਰੋਹਿਤ ਸ਼ਰਮਾ ਦੀ ਕਪਤਾਨੀ ’ਚ 2025 ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊਟੀਸੀ) ਜਿੱਤੇਗਾ। ਸ਼ਾਹ ਨੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਇੰਡੀਆ ਨੂੰ ਵਧਾਈ ਦਿੰਦੇ ਹੋਏ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ, ‘ਮੈਂ ਰਾਜਕੋਟ ਵਿੱਚ ਕਿਹਾ ਸੀ ਕਿ ਅਸੀਂ ਜੂਨ ਵਿੱਚ ਭਾਰਤੀ ਦਿਲ ਵੀ ਜਿੱਤਾਂਗੇ ਤੇ ਕੱਪ ਵੀ, ਅਸੀਂ ਭਾਰਤੀ ਝੰਡੇ ਨੂੰ ਲਹਿਰਾਵਾਂਗੇ ਅਤੇ ਇਸ ਜਿੱਤ ਵਿੱਚ ਸਾਡੇ ਕਪਤਾਨ ਦਾ ਬਹੁਤ ਵੱਡਾ ਯੋਗਦਾਨ ਹੈ। ਮੈਂ ਸੂਰਿਆਕੁਮਾਰ ਯਾਦਵ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ ਅਤੇ ਹਾਰਦਿਕ ਪਾਂਡਿਆ ਦਾ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕਰਨਾ ਚਾਹਾਂਗਾ। ਇਸ ਜਿੱਤ ਤੋਂ ਬਾਅਦ ਅਗਲਾ ਟੀਚਾ ਡਬਲਿਊਟੀਸੀ ਫਾਈਨਲ ਅਤੇ ਚੈਂਪੀਅਨਜ਼ ਟਰਾਫੀ ਹੈ। ਮੈਨੂੰ ਭਰੋਸਾ ਹੈ ਕਿ ਰੋਹਿਤ ਸ਼ਰਮਾ ਦੀ ਕਪਤਾਨੀ ’ਚ ਅਸੀਂ ਇਨ੍ਹਾਂ ਦੋਵਾਂ ਟੂਰਨਾਮੈਂਟਾਂ ’ਚ ਚੈਂਪੀਅਨ ਬਣਾਂਗੇ।’
RELATED ARTICLES
POPULAR POSTS