Breaking News
Home / ਕੈਨੇਡਾ / Front / ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਜਿੱਤਿਆ ਭਰੋਸੇ ਦਾ ਵੋਟ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਜਿੱਤਿਆ ਭਰੋਸੇ ਦਾ ਵੋਟ

ਸੋਰੇਨ ਦੇ ਹੱਕ ਵਿਚ 45 ਵੋਟਾਂ ਪਈਆਂ ਅਤੇ ਵਿਰੋਧ ’ਚ ਕੋਈ ਵੀ ਵੋਟ ਨਹੀਂ ਪਈ
ਰਾਂਚੀ/ਬਿਊਰੋ ਨਿਊਜ਼
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸਦਨ ਵਿਚ ਭਰੋਸੇ ਦਾ ਵੋਟ ਜਿੱਤ ਲਿਆ ਹੈ। ਸਰਕਾਰ ਦੇ ਪੱਖ ਵਿਚ 45 ਵੋਟਾਂ ਪਈਆਂ ਹਨ, ਜਦੋਂ ਕਿ ਵਿਰੋਧ ਵਿਚ ਕੋਈ ਵੀ ਵੋਟ ਨਹੀਂ ਪਈ ਹੈ। ਹੇਮੰਤ ਸੋਰੇਨ ਨੇ ਰਾਜ ਵਿਧਾਨ ਸਭਾ ਵਿਚ ਅੱਜ ਭਰੋਸੇ ਦਾ ਮਤਾ ਪੇਸ਼ ਕੀਤਾ ਸੀ ਅਤੇ ਸਪੀਕਰ ਰਬਿੰਦਰ ਨਾਥ ਮਹਤੋ ਨੇ ਇਸ ’ਤੇ ਬਹਿਸ ਲਈ ਇਕ ਘੰਟੇ ਦਾ ਸਮਾਂ ਦਿੱਤਾ ਸੀ। ਧਿਆਨ ਰਹੇ ਕਿ ਹੇਮੰਤ ਸੋਰੇਨ ਨੂੰ ਇਨਫ਼ੋਰਸਮੈਂਟ ਡਾਇਰਕਟੋਰੇਟ ਨੇ 31 ਜਨਵਰੀ ਨੂੰ ਗਿ੍ਰਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੇਮੰਤ ਸੋਰੇਨ ਨੂੰ ਬੀਤੀ 28 ਜੂਨ ਨੂੰ ਝਾਰਖ਼ੰਡ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆਏ ਸਨ ਅਤੇ 4 ਜੁਲਾਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

Check Also

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …