Breaking News
Home / ਕੈਨੇਡਾ / Front / ਨੀਟ ਪੇਪਰ ਲੀਕ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ

ਨੀਟ ਪੇਪਰ ਲੀਕ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਹੋਈ ਸੁਣਵਾਈ

ਅਦਾਲਤ ਨੇ ਕਿਹਾ : ਜਿਨ੍ਹਾਂ ਵਿਦਿਆਰਥੀਆਂ ਨੂੰ ਫਾਇਦਾ ਹੋਇਆ, ਉਨ੍ਹਾਂ ਬਾਰੇ ਦਿਓ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮੈਡੀਕਲ ਐਂਟਰੈਂਸ ਪ੍ਰੀਖਿਆ ਨੀਟ-2024 ਵਿਵਾਦ ਮਾਮਲੇ ’ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਅਦਾਲਤ ਨੇ ਐਨ.ਟੀ.ਏ. ਨੂੰ ਇਸ ਗੜਬੜੀ ਨਾਲ ਫਾਇਦਾ ਉਠਾਉਣ ਵਾਲੇ ਵਿਦਿਆਰਥੀਆਂ ਦੀ ਜਾਣਕਾਰੀ ਦੇਣ ਅਤੇ ਸੀਬੀਆਈ ਨੂੰ ਹੁਣ ਤੱਕ ਦਾ ਅਪਡੇਟ ਦੇਣ ਲਈ ਕਿਹਾ ਹੈ। ਇਸੇ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਕੋਲੋਂ ਐਨ.ਟੀ.ਏ. ਵਿਚ ਸੁਧਾਰ ਦੇ ਲਈ ਬਣੀ ਐਕਸਪਰਟ ਕਮੇਟੀ ਦੀ ਜਾਣਕਾਰੀ ਵੀ ਮੰਗੀ ਹੈ। ਇਸ ਤੋਂ ਇਲਾਵਾ ਮੁੜ ਪ੍ਰੀਖਿਆ ਦੀ ਮੰਗ ਕਰਨ ਵਾਲੇ ਪਟੀਸ਼ਨ ਕਰਤਾਵਾਂ ਕੋਲੋਂ ਵੀ ਰਿਪੋਰਟ ਮੰਗੀ ਗਈ ਹੈ। ਅਦਾਲਤ ਨੇ ਇਨ੍ਹਾਂ ਸਾਰਿਆਂ ਕੋਲੋਂ 10 ਜੁਲਾਈ ਦਿਨ ਬੁੱਧਵਾਰ ਸ਼ਾਮ 5 ਵਜੇ ਤੱਕ ਜਵਾਬ ਮੰਗੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਜੁਲਾਈ ਨੂੰ ਹੋਵੇਗੀ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …