
10 ਜੁਲਾਈ ਨੂੰ ਵੋਟਾਂ ਅਤੇ ਨਤੀਜੇ 13 ਜੁਲਾਈ ਨੂੰ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ 10 ਜੁਲਾਈ ਦਿਨ ਬੁੱਧਵਾਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਆ ਜਾਣਗੇ। ਇਸ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਅੱਜ ਸੋਮਵਾਰ ਸ਼ਾਮੀਂ ਬੰਦ ਹੋ ਗਿਆ ਹੈ। ਹੁਣ 10 ਜੁਲਾਈ ਤੱਕ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਕੋਈ ਵੀ ਚੋਣ ਰੈਲੀ ਜਾਂ ਰੋਡ ਸ਼ੋਅ ਆਦਿ ਨਹੀਂ ਹੋਵੇਗਾ। ਪਰ ਉਮੀਦਵਾਰ ਜਾਂ ਉਨ੍ਹਾਂ ਦੇ ਸਮਰਥਕ ਘਰ-ਘਰ ਜਾ ਕੇ ਵੋਟਾਂ ਜ਼ਰੂਰ ਮੰਗ ਸਕਣਗੇ। ਧਿਆਨ ਰਹੇ ਕਿ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਕਾਰਨ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਮੁੱਖ ਮੰਤਰੀ ਭਗਵੰਤ ਮਾਨ ਲਈ ਵੀ ਵੱਕਾਰ ਦਾ ਸਵਾਲ ਬਣੀ ਹੋਈ ਹੈ ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਹੋਣ ਦੇ ਅਸਾਰ ਹਨ।