Breaking News
Home / ਕੈਨੇਡਾ / Front / ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਲਕੇ 10 ਜੁਲਾਈ ਨੂੰ ਪੈਣਗੀਆਂ ਵੋਟਾਂ-ਨਤੀਜਾ 13 ਨੂੰ

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਲਕੇ 10 ਜੁਲਾਈ ਨੂੰ ਪੈਣਗੀਆਂ ਵੋਟਾਂ-ਨਤੀਜਾ 13 ਨੂੰ

181 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਵੋਟਿੰਗ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ ਭਲਕੇ 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਇਸ ਜ਼ਿਮਨੀ ਚੋਣ ਨੂੰ ਲੈ ਕੇ 10 ਜੁਲਾਈ ਨੂੰ ਸਾਰੇ ਜਲੰਧਰ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਡਿਪਟੀ ਕਮਿਸ਼ਨਰ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਖੇਤਰ ਵਿਚ ਕੁੱਲ 1 ਲੱਖ 71 ਹਜ਼ਾਰ 963 ਵੋਟਰ ਹਨ। ਇਨ੍ਹਾਂ ਵਿਚ 89 ਹਜ਼ਾਰ 629 ਪੁਰਸ਼ ਅਤੇ 82 ਹਜ਼ਾਰ 326 ਮਹਿਲਾ ਵੋਟਰ ਹਨ। ਇਸ ਖੇਤਰ ਵਿਚ 8 ਥਰਡ ਜੈਂਡਰ ਵੋਟਰ ਵੀ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਜ਼ਿਮਨੀ ਚੋਣ ਨੂੰ ਲੈ ਕੇ ਸੁਰੱਖਿਆ ਦੇ ਪੂਰੇ ਪ੍ਰਬੰਧ ਵੀ ਕੀਤੇ ਗਏ ਹਨ।

Check Also

ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ

ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …