ਸ਼ੁਭਕਰਨ ਸਿੰਘ ਦੀ ਭੈਣ ਨੂੰ ਵੀ ਮਿਲਿਆ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ
ਚੰਡੀਗੜ੍ਹ/ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਚੰਡੀਗੜ੍ਹ ’ਚ ਕਿਸਾਨ ਆਗੂਆਂ ਨਾਲ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਸੀਐਮ ਮਾਨ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀ ਪਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈਕ ਵੀ ਸੌਂਪਿਆ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸ਼ਹੀਦ ਸ਼ੁਭਕਰਨ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ 12 ਜੁਲਾਈ ਨੂੰ ਬਠਿੰਡਾ ’ਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਮੁਲਤਵੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ਚੱਲ ਰਿਹਾ ਹੈ। ਲੰਘੀ 21 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਕਿਸਾਨ ਸ਼ੁਭਕਰਨ ਸਿੰਘ ਜਦੋਂ ਆਪਣੇ ਸਾਥੀਆਂ ਸਮੇਤ ਦਿੱਲੀ ਵੱਲ ਕੂਚ ਕਰ ਰਿਹਾ ਸੀ ਤਾਂ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਦਾਗੇ ਅਤੇ ਰਬੜ ਦੀਆਂ ਗੋਲੀਆਂ ਚਲਾ ਦਿੱਤੀਆਂ ਸਨ। ਇਸੇ ਦੌਰਾਨ ਕਿਸਾਨ ਸ਼ੁਭਕਰਨ ਸਿੰਘ ਦੇ ਸਿਰ ਦੇ ਪਿੱਛੇ ਇਕ ਗੋਲੀ ਲੱਗੀ ਅਤੇ ਉਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਦੀ ਟੀਮ ਨੇ ਕਿਸਾਨ ਸ਼ੁਭਕਰਨ ਸਿੰਘ ਨੂੰ ਮਿ੍ਰਤਕ ਐਲਾਨ ਦਿੱਤਾ ਸੀ।
Home / ਕੈਨੇਡਾ / Front / ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪਿਆ 1 ਕਰੋੜ ਰੁਪਏ ਦਾ ਚੈਕ
Check Also
ਪੰਜਾਬ ਬੋਰਡ ਦੇ 12ਵੀਂ ਕਲਾਸ ਦੇ ਇਮਤਿਹਾਨ ’ਚ ਆਮ ਆਦਮੀ ਪਾਰਟੀ ਸਬੰਧੀ ਪੁੱਛਿਆ ਗਿਆ ਸਵਾਲ
ਪੰਜਾਬ ਭਾਜਪਾ ਵੱਲੋਂ ਕੀਤਾ ਗਿਆ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ …