ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਕੀਤੀ ਪਾਣੀ ਦੀ ਬੌਛਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਨੀਟ ਪ੍ਰੀਖਿਆ ’ਚ ਹੋਈ ਧਾਂਦਲੀ ਖਿਲਾਫ਼ ਅੱਜ ਚੰਡੀਗੜ੍ਹ ’ਚ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਨੌਜਵਾਨਾਂ ਦਾ ਕੈਰੀਅਰ ਬਰਬਾਦ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਦੀ ਗਵਰਨਰ ਹਾਊਸ ਵੱਲ ਜਾਣ ਦੀ ਯੋਜਨਾ ਸੀ ਪ੍ਰੰਤੂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਇਸ ਤੋਂ ਪਹਿਲਾਂ ਜਦੋਂ ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਰੋਕੇ ਜਾਣ ਦੇ ਬਾਵਜੂਦ ਵੀ ਰਾਜਪਾਲ ਭਵਨ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਨਹੀਂ ਰੁਕੇ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਇਸ ਦੇ ਬਾਵਜੂਦ ਵੀ ਪ੍ਰਦਰਸ਼ਨਕਾਰੀ ਪਿੱਛੇ ਨਹੀਂ ਹਟੇ ਅਤੇ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …