ਵਿਧਾਇਕ ਕਰਤਾਰ ਸਿੰਘ ਤੰਵਰ ਨੇ ਵੀ ਛੱਡਿਆ ‘ਆਪ’ ਦਾ ਸਾਥ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ‘ਆਪ’ ਦੇ ਵਿਧਾਇਕ ਕਰਤਾਰ ਸਿੰਘ ਤੰਵਰ ਅਤੇ ਕੌਂਸਲਰ ਉਮੇਦ ਸਿੰਘ ਫੋਗਾਟ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ ’ਚ ਮੰਤਰੀ ਰਹਿ ਚੁੱਕੇ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਚੁੱਕੇ ਰਾਜ ਕੁਮਾਰ ਆਨੰਦ ਨੇ ਵੀ ਅੱਜ ਬਸਪਾ ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਧਿਆਨ ਰਹੇ ਕਿ ਰਾਜ ਕੁਮਾਰ ਆਨੰਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਬਸਪਾ ਦੀ ਟਿਕਟ ’ਤੇ ਲੋਕ ਸਭਾ ਚੋਣ ਵੀ ਲੜੀ ਸੀ। ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਕਰਤਾਰ ਸਿੰਘ ਤੰਵਰ ਨੇ ਕਿਹਾ ਕਿ ਕੌਮੀ ਰਾਜਧਾਨੀ ਵਿਚ ਵਿਕਾਸ ਕਾਰਜ ਠੱਪ ਹੋ ਗਏ ਹਨ। ਜਦਕਿ ਵਿਕਾਸ ਕਾਰਜਾਂ ਦੀ ਘਾਟ, ਪਾਣੀ ਦੀ ਸਮੱਸਿਆ ਅਤੇ ਸਫ਼ਾਈ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਦਿੱਲੀ ਨਰਕ ਬਣ ਚੁੱਕੀ ਹੈ। ਉਧਰ ਦਲਿਤ ਸਮਾਜ ਨਾਲ ਸਬੰਧ ਰੱਖਣ ਵਾਲੇ ਰਾਜ ਕੁਮਾਰ ਆਨੰਦ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਦਲਿਤਾਂ ਨਾਲ ਜੁੜੇ ਮੁੱਦਿਆਂ ਨੂੰ ਅਣਦੇਖਿਆ ਕਰਨ ਦਾ ਆਰੋਪ ਲਾਇਆ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …