ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਣੇ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਾਂ ਪਾਈਆਂ ਗਈਆਂ। ਪੱਛਮੀ ਬੰਗਾਲ ਦੀਆਂ ਚਾਰ, ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਅਤੇ ਉਤਰਾਖੰਡ ਦੀਆਂ ਦੋ ਸੀਟਾਂ ਲਈ ਜਦਕਿ ਪੰਜਾਬ, ਬਿਹਾਰ, ਮੱਧ ਪ੍ਰਦੇਸ਼ ਅਤੇ ਤਾਮਿਨਾਡੂ ਵਿਚ ਇਕ-ਇਕ ਸੀਟ ’ਤੇ ਜ਼ਿਮਨੀ ਚੋਣ ਲਈ ਵੋਟਾਂ ਪਾਈਆਂ ਗਈਆਂ। ਪੰਜਾਬ ਦੀ ਜਲੰਧਰ ਪੱਛਮੀ ਸੀਟ ’ਤੇ ਮੁੱਖ ਮੁਕਾਬਲਾ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਰਮਿਆਨ ਦੇਖਿਆ ਜਾ ਰਿਹਾ ਹੈ। ਜਲੰਧਰ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਖਾਲੀ ਹੋਈ ਸੀ ਅਤੇ ਹੁਣ ਸ਼ੀਤਲ ਅੰਗੁਰਾਲ ਭਾਜਪਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਹ ਪਹਿਲੀਆਂ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸਮੇਤ ਕਈ ਦਿੱਗਜ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ ਦਾ ਨਤੀਜਾ ਆਉਂਦੀ 13 ਜੁਲਾਈ ਨੂੰ ਐਲਾਨਿਆ ਜਾਵੇਗਾ।
Check Also
ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ
ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ …