ਕਿਹਾ : ਹਰਿਆਣਾ ਸਰਕਾਰ ਬੈਰੀਕੇਡ ਹਟਾਏ ਅਤੇ ਕਿਸਾਨਾਂ ਨੂੰ ਦਿੱਲੀ ਜਾਣ ਦੇਵੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਇਕ ਹਫਤੇ ਦੇ ਅੰਦਰ-ਅੰਦਰ ਰੋਡ ਨੂੰ ਕਲੀਅਰ ਕੀਤਾ ਜਾਵੇ ਅਤੇ ਉਥੇ ਲੱਗੇ ਬੈਰੀਕੇਡ ਹਟਾਏ ਜਾਣ। ਕੋਰਟ ਨੇ ਕਿਹਾ ਕਿ ਸ਼ੰਭੂ ਬਾਰਡਰ ’ਤੇ ਸਥਿਤੀ ਸ਼ਾਂਤੀਪੂਰਨ ਅਤੇ ਕਿਸਾਨਾਂ ਦੀ ਮੰਗ ਕੇਂਦਰ ਸਰਕਾਰ ਕੋਲੋਂ ਹੈ ਇਸ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੀ ਛੂਟ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੋਰਟ ਨੇ ਖਨੋਰੀ ਬਾਰਡਰ ’ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਸਿੱਟ ਬਣਾਉਣ ਦਾ ਹੁਕਮ ਵੀ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਹ ਹੁਕਮ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਣਾਏ। ਜ਼ਿਕਰਯੋਗ ਹੈ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਲਗਾਈ ਬੈਠੇ ਹਨ। ਸ਼ੰਭੂ ਬਾਰਡਰ ਨੂੰ ਖੁਲ੍ਹਵਾਉਣ ਲਈ ਕਈ ਜਨਹਿਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਪਿਛਲੇ ਲੰਬੇ ਸਮੇਂ ਤੋਂ ਨੈਸ਼ਨਲ ਹਾਈਵੇ 44 ਬੰਦ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਦਾਇਰ ਪਟੀਸ਼ਨਾਂ ਰਾਹੀਂ ਹਾਈਕੋਰਟ ਕੋਲੋਂ ਸ਼ੰਭੂ ਬਾਰਡਰ ਨੂੰ ਤੁਰੰਤ ਖੁਲ੍ਹਵਾਉਣ ਦੀ ਕੋਲੋਂ ਮੰਗ ਕੀਤੀ ਗਈ ਸੀ। ਉਧਰ ਹਾਈ ਕੋਰਟ ਦੇ ਫੈਸਲੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਖੁਸ਼ੀ ਪ੍ਰਗਟਾਵਾ ਕੀਤਾ ਗਿਆ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …