ਕਿਹਾ : ਘੁਟਾਲੇ ਦਾ ਪੈਸਾ ਪਾਰਟੀ ’ਤੇ ਖਰਚ ਕੀਤਾ ਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਦਾਲਤ ਵਿਚ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਗਈ। 208 ਪੇਜ ਦੀ ਇਸ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ ਦਾ ਮੁੱਖ ਸਾਜਿਸ਼ਕਰਤਾ ਦੱਸਿਆ ਗਿਆ ਹੈ। ਚਾਰਜਸ਼ੀਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਾਬ ਨੀਤੀ ਤੋਂ ਹਾਸਲ ਹੋਇਆ ਪੈਸਾ ਆਮ ਆਦਮੀ ਪਾਰਟੀ ’ਤੇ ਖਰਚ ਕੀਤਾ ਗਿਆ। ਈਡੀ ਨੇ ਚਾਰਜਸ਼ੀਟ ’ਚ ਕਿਹਾ ਕਿ ਕੇਜਰੀਵਾਲ ਨੇ 2022 ’ਚ ਹੋਈਆ ਗੋਆ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ’ਤੇ ਇਹ ਪੈਸਾ ਖਰਚ ਕੀਤਾ। ਦਾਅਵਾ ਕੀਤਾ ਗਿਆ ਕਿ ਕੇਜਰੀਵਾਲ ਨੇ ਸ਼ਰਾਬ ਵੇਚਣ ਦੇ ਕੰਟਰੈਕਟ ਲਈ ਸਾਊਥ ਗਰੁੱਪ ਦੇ ਮੈਂਬਰਾਂ ਤੋਂ 100 ਕਰੋੜ ਦੀ ਰਿਸ਼ਵਤ ਮੰਗੀ ਸੀ, ਜਿਸ ਵਿਚੋਂ 45 ਕਰੋੜ ਰੁਪਏ ਗੋਆ ਚੋਣਾਂ ’ਤੇ ਖਰਚ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਗਿਆ ਅਤੇ ਇਸ ਸਮੇਂ ਉਹ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …