Breaking News
Home / ਹਫ਼ਤਾਵਾਰੀ ਫੇਰੀ / ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਸਿੱਟ ਵੱਲੋਂ ਮਜੀਠੀਆ ਮੁੜ ਤਲਬ

ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਸਿੱਟ ਵੱਲੋਂ ਮਜੀਠੀਆ ਮੁੜ ਤਲਬ

ਪਟਿਆਲਾ : ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਵਿਸ਼ੇਸ਼ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਫਿਰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਉਨ੍ਹਾਂ ਨੂੰ 18 ਜੁਲਾਈ ਨੂੰ ਪਟਿਆਲਾ ‘ਚ ਪੁੱਛ ਪੜਤਾਲ ਲਈ ਬੁਲਾਇਆ ਹੈ। ਇਹ ਕੇਸ ਪਹਿਲਾਂ ਤੋਂ ਹੀ ਚਰਚਾ ਵਿਚ ਚੱਲ ਰਹੇ ਡਰੱਗ ਕੇਸ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਮਜੀਠੀਆ ਨੇ ਜਾਂਚ ਟੀਮ ਦੇ ਸੰਮਨਾਂ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਐੱਸਆਈਟੀ ਨੇ ਇਹ ਸੰਮਨ ਵਾਪਸ ਲੈ ਲਏ ਸਨ ਤੇ ਹੁਣ ਫਿਰ ਐੱਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਨਵੇਂ ਸਿਰੇ ਤੋਂ ਤਲਬ ਕਰ ਲਿਆ ਹੈ।

 

Check Also

ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ …