Breaking News
Home / ਹਫ਼ਤਾਵਾਰੀ ਫੇਰੀ / ਹੁਣ ਪੰਜਾਬੀ ‘ਚ ਹੋਵੇਗੀ ਇੰਜੀਨੀਅਰਿੰਗ ਦੀ ਪੜ੍ਹਾਈ

ਹੁਣ ਪੰਜਾਬੀ ‘ਚ ਹੋਵੇਗੀ ਇੰਜੀਨੀਅਰਿੰਗ ਦੀ ਪੜ੍ਹਾਈ

50 ਹਜ਼ਾਰ ਸ਼ਬਦਾਂ ਦਾ ਅਨੁਵਾਦ ਕਰ ਤਿਆਰ ਹੋ ਰਹੀਆਂ ਕਿਤਾਬਾਂ
ਚੰਡੀਗੜ੍ਹ : ਪੰਜਾਬ ਵਿਚ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਪੜ੍ਹਾਈ ਕਰਨੀ ਅਸਾਨ ਹੋ ਜਾਵੇਗੀ ਕਿਉਂਕਿ ਹੁਣ ਵਿਦਿਆਰਥੀ ਮਾਂ ਬੋਲੀ ਪੰਜਾਬੀ ਵਿਚ ਵੀ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਸਕਣਗੇ। ਇਸਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਨੇ ਸਾਇੰਸ ਐਂਡ ਟੈਕਨੀਕਲ ਟਰਮੀਨੌਜੀ ਕਮਿਸ਼ਨ, ਨਵੀਂ ਦਿੱਲੀ ਦੇ ਸਹਿਯੋਗ ਨਾਲ ਇੰਜੀਨੀਅਰਿੰਗ ਵਿਸ਼ਿਆਂ ਦੇ 50 ਹਜ਼ਾਰ ਤਕਨੀਕੀ ਸ਼ਬਦਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਹੈ। ਇਸ ਨਾਲ ਵਿਦਿਆਰਥੀ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਵਿਚ ਅਰਥ ਵੀ ਸਮਝ ਸਕਦੇ ਹਨ।
ਹਾਲ ਹੀ ਵਿਚ ਜੀਐਨਡੀਯੂ ਦੇ ਸਕੂਲ ਆਫ ਪੰਜਾਬੀ ਸਟੱਡੀਜ਼ ਵਲੋਂ ਤਿੰਨ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ ਸੀ। ਵਿਚਾਰ-ਵਟਾਂਦਰੇ ਤੋਂ ਬਾਅਦ, ਜੀਐਨਡੀਯੂ ਨੇ ਸ਼ਬਦਾਂ ਦਾ ਅਨੁਵਾਦ ਕਰਕੇ ਭਾਰਤ ਸਰਕਾਰ ਦੇ ਕਮਿਸ਼ਨ ਨੂੰ ਸੌਂਪ ਦਿੱਤਾ। ਹੁਣ ਕਿਤਾਬਾਂ ਵਿਚ ਬਦਲਾਅ ਕਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਬਹੁਤ ਸਾਰੇ ਦੇਸ਼ ਆਪਣੀ ਭਾਸ਼ਾ ਵਿਚ ਸਿੱਖਿਆ ਪ੍ਰਦਾਨ ਕਰਵਾਉਂਦੇ ਹਨ। ਜਾਣਕਾਰੀ ਮੁਤਾਬਕ ਸਕੂਲ ਆਫ ਪੰਜਾਬੀ ਸਟੱਡੀਜ਼ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਵਿਗਿਆਨ ਵਰਗੇ ਵਿਸ਼ਿਆਂ ਨੂੰ ਪੰਜਾਬੀ ਵਿਚ ਪੜ੍ਹਾਉਣ ਦੀ ਕੋਸ਼ਿਸ਼ ਵਿਚ ਇਨ੍ਹਾਂ ਸ਼ਬਦਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਗਿਆ ਹੈ, ਕਿਉਂਕਿ ਕੋਈ ਵੀ ਵਿਸ਼ਾ ਆਪਣੀ ਭਾਸ਼ਾ ਵਿਚ ਹੀ ਸਮਝਿਆ ਜਾ ਸਕਦਾ ਹੈ। ਇਸ ਦੀਆਂ ਉਦਾਹਰਣਾਂ ਦੁਨੀਆਂ ਦੇ ਕਈ ਦੇਸ਼ਾਂ ਜਿਵੇਂ ਜਪਾਨ, ਚੀਨ, ਰੂਸ ਅਤੇ ਫਰਾਂਸ ਆਦਿ ਵਿਚ ਮਿਲਦੀਆਂ ਹਨ। ਇਹ ਸਾਰੇ ਦੇਸ਼ ਆਪਣੀ ਭਾਸ਼ਾ ਵਿਚ ਸਿੱਖਿਆ ਪ੍ਰਦਾਨ ਕਰਦੇ ਹਨ, ਕਿਉਂਕਿ ਵਿਦਿਆਰਥੀ ਆਪਣੀ ਮਾਤ-ਭਾਸ਼ਾ ਵਿਚ ਬਿਹਤਰ ਸਿੱਖਿਆ ਪ੍ਰਾਪਤ ਕਰ ਸਕਦੇ ਹਨ। ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਇਕ-ਦੋ ਸਾਲਾਂ ਵਿਚ ਪੰਜਾਬੀ ਵਿਚ ਪੜ੍ਹਾਈ ਸ਼ੁਰੂ ਹੋ ਜਾਵੇਗੀ। ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਲਈ ਬਦਲ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੀ ਕੋਸ਼ਿਸ਼ ਹੈ ਕਿ ਇੰਜੀਨੀਅਰਿੰਗ ਦੀ ਦਾਖਲਾ ਪ੍ਰੀਖਿਆ ਪੰਜਾਬੀ ਵਿਚ ਸ਼ੁਰੂ ਕੀਤੀ ਜਾਵੇ ਤਾਂ ਜੋ ਦਾਖਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਦਾਖਲਾ ਪ੍ਰੀਖਿਆ ਨਾਲ ਹੋਵੇਗੀ ਸ਼ੁਰੂਆਤ
ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਇਕ-ਦੋ ਸਾਲਾਂ ਤੱਕ ਇੰਜੀਨੀਅਰਿੰਗ ਦੀ ਪੜ੍ਹਾਈ ਪੰਜਾਬੀ ਵਿਚ ਸ਼ੁਰੂ ਹੋ ਜਾਵੇਗੀ। ਪੰਜਾਬੀ ਅਤੇ ਅੰਗਰੇਜ਼ੀ ਦੋਵੇਂ ਭਾਸ਼ਾਵਾਂ ਦਾ ਬਦਲ ਰਹੇਗਾ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਕੋਸ਼ਿਸ਼ ਹੈ ਕਿ ਇੰਜੀਨੀਅਰਿੰਗ ਦੀ ਦਾਖਲਾ ਪ੍ਰੀਖਿਆ ਪੰਜਾਬੀ ਵਿਚ ਸ਼ੁਰੂ ਹੋ ਜਾਵੇ ਤਾਂ ਕਿ ਦਾਖਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੀ ਕੋਈ ਪ੍ਰੇਸ਼ਾਨੀ ਨਾ ਹੋਵੇ।

Check Also

ਭਾਰਤੀ ਵਿਦਿਆਰਥੀਆਂ ਲਈ ਕੈਨੇਡਾ ‘ਚ ਮੁਸ਼ਕਲਾਂ ਵਧੀਆਂ

ਸਟੱਡੀ ਵੀਜ਼ਾ ‘ਚ 50 ਫੀਸਦੀ ਦੀ ਗਿਰਾਵਟ ਓਟਵਾ : ਕੈਨੇਡਾ ਵਿਚ ਸਟੱਡੀ ਦੀ ਚਾਹਤ ਰੱਖਣ …