ਟੋਰਾਂਟੋ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ‘ਚ ਪੈਂਦੇ ਪਿੰਡ ਬਿਜਲਪੁਰ ਦੇ ਨੌਜਵਾਨ ਕੁਲਜੀਤ ਸਿੰਘ ਨੇ ਕੈਨੇਡਾ ਦੀ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਅਤੇ ਮਾਤਾ ਹਰਬੰਸ ਕੌਰ ਨੇ ਕਿਹਾ ਕਿ ਕੁਲਜੀਤ ਸਿੰਘ ਨੂੰ ਬਚਪਨ ਤੋਂ ਹੀ ਖੇਡਾਂ ਖਾਸ ਕਰ ਕਬੱਡੀ ਖੇਡਣ ਦਾ ਬਹੁਤ ਸ਼ੌਂਕ ਸੀ। ਉਹ 2018 ਵਿੱਚ ਪੜ੍ਹਾਈ ਦੇ ਆਧਾਰ ‘ਤੇ ਕੈਨੇਡਾ ਚਲਾ ਗਿਆ। ਉਥੇ ਉਹ ਪੜ੍ਹਾਈ ਦੌਰਾਨ ਵੀ ਖੇਡਾਂ ਵਿੱਚ ਹਿੱਸਾ ਲੈਂਦਾ ਰਿਹਾ। ਖਿਡਾਰੀ ਹੋਣ ਸਦਕਾ ਹੀ ਉਸ ਨੂੰ ਪੁਲਿਸ ਵਿੱਚ ਨੌਕਰੀ ਮਿਲ ਗਈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …