24.1 C
Toronto
Wednesday, September 17, 2025
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਤੋਂ ਅਸਤੀਫਾ ਮੰਗਿਆ

ਪੰਜਾਬ ਸਰਕਾਰ ਨੇ ਮਜੀਠੀਆ ਖ਼ਿਲਾਫ਼ ਕਾਰਵਾਈਆਂ ਸਿਆਸੀ ਬਦਲਾਖੋਰੀ ਤਹਿਤ ਕੀਤੀਆਂ : ਅਰਸ਼ਦੀਪ ਸਿੰਘ ਕਲੇਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਕਥਿਤ ਸਿਆਸੀ ਬਦਲਾਖੋਰੀ ਵਾਸਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਚੰਡੀਗੜ੍ਹ ਦੇ ਸੈਕਟਰ-28 ਸਥਿਤ ਦਫ਼ਤਰ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜੀਠੀਆ ਨੂੰ ਬਦਨਾਮ ਕਰਨ ਦੀ ਮੁਹਿੰਮ ਦਾ ਭਾਂਡਾ ਹਾਈਕੋਰਟ ‘ਚ ਉਸ ਵੇਲੇ ਭੰਨਿਆ ਗਿਆ ਜਦੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਨਸ਼ਾ ਤਸਕਰੀ ਕੇਸ ‘ਚ ਮਜੀਠੀਆ ਖਿਲਾਫ ਸੰਮਨ ਵਾਪਸ ਲੈਣੇ ਪਏ। ਮਜੀਠੀਆ ਨੂੰ ਸੰਮਨ ਕਰਨ ਸਬੰਧੀ ਪੰਜਾਬ ਸਰਕਾਰ ਕੋਈ ਸਬੂਤ ਪੇਸ਼ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ਸਾਰੀਆਂ ਕਾਰਵਾਈਆਂ ਸਿਆਸੀ ਬਦਲਾਖੋਰੀ ਤਹਿਤ ਕੀਤੀਆਂ ਗਈਆਂ ਹਨ। ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਦੋਵਾਂ ਨੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਨਸ਼ਿਆਂ ਦੇ ਮੁੱਦੇ ਦਾ ਸਿਆਸੀਕਰਨ ਕੀਤਾ ਸੀ।

 

RELATED ARTICLES
POPULAR POSTS