ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਕੀਤੀ ਮੁਲਾਕਾਤ
ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰ ਕੇ ਅਗਾਮੀ ਬਜਟ ਸੈਸ਼ਨ ਦੌਰਾਨ ਸਾਰੀਆਂ ਫ਼ਸਲਾਂ ਦੀ ਖ਼ਰੀਦ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਲਈ ਕਾਨੂੰਨ ਲਿਆਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਮੋਦੀ ਸਰਕਾਰ ਵੱਲੋਂ 2021 ਵਿੱਚ ਕੀਤਾ ਗਿਆ ਵਾਅਦਾ ਵੀ ਯਾਦ ਕਰਵਾਇਆ। ਡਾ. ਅਮਰ ਸਿੰਘ ਨੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਕੋਈ ਠੋਸ ਕਦਮ ਨਾ ਉਠਾਏ ਜਾਣ ਕਾਰਨ ਦੇਸ਼ ਦੇ ਕਿਸਾਨਾਂ ਨੂੰ ਮੁੜ ਅੰਦੋਲਨ ਸ਼ੁਰੂ ਕਰਨ ਅਤੇ ਕੌਮੀ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਸਾਉਣੀ ਦੀਆਂ ਵੱਖ-ਵੱਖ ਫ਼ਸਲਾਂ ਲਈ ਕੇਂਦਰ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ਨੂੰ ਨਾਕਾਫ਼ੀ ਦੱਸਿਆ। ਉਨ੍ਹਾਂ ਕਿਹਾ ਕਿ 2022 ਤੋਂ ਪੰਜਾਬ ਦੇ ਕਿਸਾਨ-ਮਜ਼ਦੂਰ ਹੜ੍ਹਾਂ, ਪਸ਼ੂਆਂ ਦੇ ਚਮੜੀ ਰੋਗਾਂ ਅਤੇ ਹੋਰ ਕੁਦਰਤੀ ਆਫਤਾਂ ਨਾਲ ਜੂਝ ਰਹੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …