17 C
Toronto
Sunday, October 5, 2025
spot_img
Homeਪੰਜਾਬਜਸਟਿਸ ਸ਼ੀਲ ਨਾਗੂ ਨੇ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ

ਜਸਟਿਸ ਸ਼ੀਲ ਨਾਗੂ ਨੇ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੁਕਵਾਈ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਪੰਜਾਬ ਰਾਜ ਭਵਨ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਸਹੁੰ ਚੁੱਕ ਸਮਾਗਮ ‘ਚ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਜਸਟਿਸ ਸ਼ੀਲ ਨਾਗੂ ਦੇ ਪਰਿਵਾਰਕ ਮੈਂਬਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ ਮੌਜੂਦ ਸਨ। ਇਸ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ, ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਹੋਰ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਸ਼ੀਲ ਨਾਗੂ ਦੀ ਨਿਯੁਕਤੀ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ 4 ਜੁਲਾਈ, 2024 ਨੂੰ ਰਸਮੀ ਤੌਰ ‘ਤੇ ਨੋਟੀਫਾਈ ਕੀਤਾ ਗਿਆ ਸੀ। ਜਸਟਿਸ ਸ਼ੀਲ ਨਾਗੂ ਦਾ ਜਨਮ 1 ਜਨਵਰੀ, 1965 ਨੂੰ ਹੋਇਆ ਸੀ। ਉਹ 5 ਅਕਤੂਬਰ, 1987 ਨੂੰ ਵਕੀਲ ਵਜੋਂ ਰਜਿਸਟਰ ਹੋਏ ਅਤੇ ਉਨ੍ਹਾਂ ਨੇ ਜਬਲਪੁਰ ਵਿੱਚ ਮੱਧ ਪ੍ਰਦੇਸ਼ ਦੇ ਹਾਈ ਕੋਰਟ ਵਿੱਚ ਸਿਵਲ ਅਤੇ ਸੰਵਿਧਾਨਕ ਮਾਮਲਿਆਂ ਵਿੱਚ ਪ੍ਰੈਕਟਿਸ ਕੀਤੀ। ਉਹ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈਕੋਰਟ ਦੇ ਜੱਜ ਵਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਬਣੇ।

 

RELATED ARTICLES
POPULAR POSTS