19.4 C
Toronto
Monday, August 31, 2026
spot_img
HomeਕੈਨੇਡਾFrontਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਪਰ ਰਿਹਾਈ ਨਹੀਂ

ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਪਰ ਰਿਹਾਈ ਨਹੀਂ

ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਪਰ ਰਿਹਾਈ ਨਹੀਂ
ਸੀਬੀਆਈ ਮਾਮਲੇ ’ਚ ਅਜੇ ਜੇਲ੍ਹ ’ਚ ਹੀ ਰਹਿਣਗੇ ਕੇਜਰੀਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਾਨਯੋਗ ਜਸਟਿਸ ਸੰਜੀਵ ਖੰਨਾ ਨੇ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਕੇਜਰੀਵਾਲ ਨੇ 90 ਦਿਨਾਂ ਦੀ ਕੈਦ ਕੱਟੀ ਹੈ ਅਤੇ ਹੁਣ ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਕੇਜਰੀਵਾਲ ਇਕ ਚੁਣੇ ਹੋਏ ਨੇਤਾ ਹਨ। ਜਸਟਿਸ ਖੰਨਾ ਨੇ ਕਿਹਾ ਕਿ ਅਸੀਂ ਇਹ ਮਾਮਲਾ ਵੱਡੀ ਬੈਂਚ ਨੂੰ ਟਰਾਂਸਫਰ ਕਰ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਅੰਤਰਿਮ ਜ਼ਮਾਨਤ ’ਤੇ ਵੱਡੀ ਬੈਂਚ ਜੇਕਰ ਚਾਹੇ ਤਾਂ ਬਦਲਾਅ ਵੀ ਕਰ ਸਕਦੀ ਹੈ। ਧਿਆਨ ਰਹੇ ਕਿ ਕੇਜਰੀਵਾਲ ਨੂੰ ਇਹ ਜ਼ਮਾਨਤ ਮਨੀ ਲਾਂਡਰਿੰਗ ਮਾਮਲੇ ਵਿਚ ਮਿਲੀ ਹੈ, ਜਿਸ ਨੂੰ ਈਡੀ ਦੇਖ ਰਹੀ ਹੈ। ਕੇਜਰੀਵਾਲ ਖਿਲਾਫ ਦੂਜਾ ਮਾਮਲਾ ਸੀਬੀਆਈ ਦੇਖ ਰਹੀ ਹੈ, ਉਸ ਮਾਮਲੇ ਵਿਚ ਕੇਜਰੀਵਾਲ ਅਜੇ ਤੱਕ ਜੇਲ੍ਹ ਵਿਚ ਹੀ ਰਹਿਣਗੇ।
RELATED ARTICLES
POPULAR POSTS