ਕਿਹਾ : ਕੋਈ ਵੀ ਸੂਬਾ ਕਿਵੇਂ ਕਰ ਸਕਦਾ ਹੈ ਹਾਈਵੇਅ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼ੰਭੂ ਬਾਰਡਰ ’ਤੇ ਹਰਿਆਣਾ ਸਰਕਾਰ ਵਲੋਂ ਕੀਤੀ ਗਈ ਬੈਰੀਕੇਡਿੰਗ ਸੰਬੰਧੀ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕਰਦੇ ਹੋਏ ਕਿਹਾ ਕਿ ਕੋਈ ਵੀ ਸੂਬਾ ਰਾਸ਼ਟਰੀ ਰਾਜ ਮਾਰਗ ਨੂੰ ਕਿਵੇਂ ਰੋਕ ਸਕਦਾ ਹੈ? ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਟ੍ਰੈਫਿਕ ਨੂੰ ਕੰਟਰੋਲ ਕਰਨਾ ਸੂਬਾ ਸਰਕਾਰ ਦਾ ਕੰਮ ਹੈ, ਇਸ ਲਈ ਬਾਰਡਰ ਨੂੰ ਖੁੱਲ੍ਹਾ ਰੱਖੋ ਅਤੇ ਟ੍ਰੈਫ਼ਿਕ ਨੂੰ ਵੀ ਕੰਟੋਰਲ ਕਰੋ। ਸੁਪਰੀਮ ਕੋਰਟ ਨੇ ਇਹ ਟਿੱਪਣੀ ਹਰਿਆਣਾ ਸਰਕਾਰ ਵਲੋਂ ਪਾਈ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੀਤੀ। ਧਿਆਨ ਰਹੇ ਕਿ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਇਕ ਹਫਤੇ ਦੇ ਅੰਦਰ-ਅੰਦਰ ਰੋਡ ਨੂੰ ਕਲੀਅਰ ਕੀਤਾ ਜਾਵੇ ਅਤੇ ਉਥੇ ਲੱਗੇ ਬੈਰੀਕੇਡ ਹਟਾਏ ਜਾਣ। ਕੋਰਟ ਨੇ ਕਿਹਾ ਕਿ ਸ਼ੰਭੂ ਬਾਰਡਰ ’ਤੇ ਸਥਿਤੀ ਸ਼ਾਂਤੀਪੂਰਨ ਅਤੇ ਕਿਸਾਨਾਂ ਦੀ ਮੰਗ ਕੇਂਦਰ ਸਰਕਾਰ ਕੋਲੋਂ ਹੈ ਇਸ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੀ ਛੋਟ ਦਿੱਤੀ ਜਾਣੀ ਚਾਹੀਦੀ ਹੈ।