Breaking News
Home / ਕੈਨੇਡਾ / Front / ਪੰਜਾਬ ’ਚ ਭਾਜਪਾ ਦੇ ਵਿਸਥਾਰ ਲਈ ਮੈਂਬਰਸ਼ਿਪ ਮੁਹਿੰਮ ਹੋਵੇਗੀ ਸ਼ੁਰੂ

ਪੰਜਾਬ ’ਚ ਭਾਜਪਾ ਦੇ ਵਿਸਥਾਰ ਲਈ ਮੈਂਬਰਸ਼ਿਪ ਮੁਹਿੰਮ ਹੋਵੇਗੀ ਸ਼ੁਰੂ

ਸੁਨੀਲ ਜਾਖੜ ਦੀ ਅਗਵਾਈ ’ਚ ਲੁਧਿਆਣਾ ’ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਸੂਬੇ ਦੀ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਲੁਧਿਆਣਾ ਵਿਚ ਹੋਈ। ਇਸ ਮੀਟਿੰਗ ਵਿੱਚ ਸੂਬੇ ਦੀ ਸਿਆਸੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸਦੇ ਨਾਲ ਹੀ ਪੰਜਾਬ ’ਚ ਭਾਜਪਾ ਨੂੰ ਮਜ਼ਬੂਤ ਅਤੇ ਵਿਸਥਾਰ ਦੇਣ ’ਤੇ ਚਰਚਾ ਹੋਈ ਅਤੇ ਪੰਜਾਬ ਵਿੱਚ ਪਾਰਟੀ ਦੇ ਵਿਸਥਾਰ ਲਈ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਵੀ ਫੈਸਲਾ ਕੀਤਾ ਗਿਆ। ਸੁਨੀਲ ਜਾਖੜ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਵਿੱਚ ਭਾਜਪਾ ਦੇ 18.5% ਮਤਦਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਲੋਕਾਂ, ਭਾਜਪਾ ਵਰਕਰਾਂ ਅਤੇ ਭਾਜਪਾ ਅਧਿਕਾਰੀਆਂ ਦਾ ਧੰਨਵਾਦ ਕੀਤਾ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ 25 ਲੱਖ ਵਿਅਕਤੀਆਂ ਨੇ ਭਾਜਪਾ ਨੂੰ ਵੋਟ ਦਿੱਤੀ ਹੈ। ਹੁਣ ਲੋਕਾਂ ਦੇ ਭਰੋਸੇ ਨੂੰ ਕਾਇਮ ਰੱਖਣਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਜਾਖੜ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਇਸ ਮੀਟਿੰਗ ਵਿੱਚ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਅਤੇ ਫੂਡ ਪ੍ਰੋਸੈਸਿੰਗ ਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਰਹੇ।

Check Also

ਉਲੰਪਿਕ ਖੇਡਾਂ : ਭਾਰਤੀ ਹਾਕੀ ਟੀਮ ਸੈਮੀਫਾਈਨਲ ’ਚ ਪਹੁੰਚੀ

ਪੈਨਲਟੀ ਸ਼ੂਟ ਵਿਚ ਬਰਤਾਨੀਆ ਨੂੰ 4-2 ਨਾਲ ਹਰਾਇਆ ਪੈਰਿਸ : ਪੈਰਿਸ ਉਲੰਪਿਕ ਵਿਚ ਭਾਰਤੀ ਹਾਕੀ …