ਪੁਲਿਸ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ
ਚੰਡੀਗੜ੍ਹ/ਬਿਊਰੋ ਨਿਊਜ਼
ਕਠੂਆ ਵਿਚ ਜੰਮੂ ਪੁਲਿਸ, ਬੀਐਸਐਫ ਅਤੇ ਸੁਰੱਖਿਆ ਏਜੰਸੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਐਕਸ਼ਨ ਵਿਚ ਆ ਗਏ ਹਨ। ਡੀਜੀਪੀ ਨੇ ਪੁਲਿਸ ਦੇ ਵੱਖ-ਵੱਖ ਵਿੰਗਾਂ ਦੇ ਮੁਖੀਆਂ ਅਤੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਨਾਲ ਵੀਡੀਓ ਕਾਨਫਰਸਿੰਗ ਜ਼ਰੀਏ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਪੰਜਾਬ ਵਿਚ ਨਸ਼ਾ ਤਸਕਰੀ ਵਰਗੇ ਮਾਮਲਿਆਂ ਨੂੰ ਰੋਕਣ ਲਈ ਰਣਨੀਤੀ ਬਣਾਉਣ ਸਬੰਧੀ ਚਰਚਾ ਕੀਤੀ ਗਈ ਹੈ ਅਤੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਤਸਕਰੀ ਅਤੇ ਹੋਰ ਅਪਰਾਧਾਂ ਦੇ ਮਾਮਲਿਆਂ ਵਿਚ ਪੁਲਿਸ ਨੂੰ ਅਹਿਮ ਭੂਮਿਕਾ ਨਿਭਾਉਣੀ ਹੋਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨਸ਼ਿਆਂ ਦੇ ਮਾਮਲੇ ਵਿਚ ਸਖਤ ਨਿਰਦੇਸ਼ ਦਿੱਤੇ ਹੋਏ ਹਨ।