ਕਿਹਾ : ਆਰੋਪੀ ਖਿਲਾਫ਼ ਸਖਤ ਕਾਰਵਾਈ ਕਰੇ ਬਿ੍ਰਟੇਨ ਸਰਕਾਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਇੰਗਲੈਂਡ ਦੇ ਗ੍ਰੇਵਸੇਂਡ ਦੇ ਇਕ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਹੇਟਕ੍ਰਾਈਮ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਦੀ ਸੰਸਦ ’ਚ 8 ਸਿੱਖ ਸੰਸਦ ਮੈਂਬਰਾਂ ਦੇ ਚੁਣ ਕੇ ਪਹੁੰਚਣ ਤੋਂ ਬਾਅਦ ਅਜਿਹੀ ਘਟਨਾਂ ਵਾਪਰਨੀ ਬੇਹੱਦ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਬਿ੍ਰਟੇਨ ਸਰਕਾਰ ਤੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਸਭ ਦਾ ਭਲਾ ਮੰਗਣ ਵਾਲੀ ਕੌਮ ਅਤੇ ਸਿੱਖਾਂ ਨੇ ਆਪਣੀ ਮਿਹਨਤ ਅਤੇ ਇਮਾਨਦਾਰੀ ਦੇ ਦਮ ’ਤੇ ਵਿਦੇਸ਼ਾਂ ਵਿਚ ਆਪਣੀ ਚੰਗੀ ਪਹਿਚਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਬਿ੍ਰਟੇਨ ਦੀ ਸਰਕਾਰ ਅਜਿਹੇ ਹਮਲੇ ਕਰਨ ਵਾਲਿਆਂ ਅਤੇ ਮਾਨਵਤਾ ਦੇ ਦੁਸ਼ਮਣਾਂ ਖਿਲਾਫ਼ ਸਖਤ ਕਾਰਵਾਈ ਕਰੇ ਅਤੇ ਇੰਗਲੈਂਡ ’ਚ ਵਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਤਾਂ ਜੋ ਸਿੱਖ ਇੰਗਲੈਂਡ ਵਿਚ ਅਜ਼ਾਦੀ ਨਾਲ ਰਹਿ ਸਕਣ ਅਤੇ ਇੰਗਲੈਂਡ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ। ਧਿਆਨ ਰਹੇ ਕਿ ਲੰਘੇ ਦਿਨੀਂ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਇਕ ਨੌਜਵਾਨ ਨੇ ਦੋ ਲੜਕੀਆਂ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਸੀ।
Home / ਕੈਨੇਡਾ / Front / ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਦੀ ਕੀਤੀ ਨਿੰਦਾ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …