‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਪੱਛਮੀ ਸੀਟ ਲਈ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਇਕਤਰਫ਼ਾ ਜਿੱਤ ਹਾਸਲ ਕਰ ਲਈ ਹੈ। ਮਹਿੰਦਰ ਭਗਤ ਨੇ ਆਪਣੇ ਵਿਰੋਧੀ ਉਮੀਦਵਾਰ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਮਹਿੰਦਰ ਭਗਤ ਨੂੰ 55246 ਵੋਟ ਪ੍ਰਾਪਤ ਹੋਏ ਜਦਕਿ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟ ਪ੍ਰਾਪਤ ਹੋਏ ਅਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ ਹਾਸਲ ਹੋਈਆਂ। ਇਸੇ ਤਰ੍ਹਾਂ ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ 1242 ਅਤੇ ਬਸਪਾ ਉਮੀਦਵਾਰ ਬਿੰਦਰ ਕੁਮਾਰ ਲਾਖਾ ਨੂੰ 734 ਵੋਟ ਹਾਸਲ ਹੋਏ। ਧਿਆਨ ਰਹੇ ਕਿ ਲੰਘੀ 10 ਜੁਲਾਈ ਨੂੰ ਜਲੰਧਰ ਪੱਛਮੀ ਸੀਟ ਲਈ ਵੋਟਾਂ ਪਾਈਆਂ ਗਈਆਂ ਸਨ। ਲੋਕ ਸਭਾ ਚੋਣਾਂ 2024 ਦੌਰਾਨ ਜਲੰਧਰ ਪੱਛਮੀ ਸੀਟ ਤੋਂ ਕਾਂਗਰਸ ਪਾਰਟੀ ਪਹਿਲੇ ਸਥਾਨ ’ਤੇ ਰਹੀ ਸੀ ਜਦਕਿ ਭਾਜਪਾ ਦੂਜੇ ਨੰਬਰ ਅਤੇ ਆਮ ਆਦਮੀ ਪਾਰਟੀ ਤੀਜੇ ਨੰਬਰ ’ਤੇ ਰਹੀ। ਜਦਕਿ ਵਿਧਾਨ ਸਭਾ ਦੀ ਜ਼ਿਮਨੀ ਚੋਣ ਦਾ ਨਤੀਜਾ ਬਿਲਕੁਲ ਉਲਟਾ ਹੈ। ਜ਼ਿਮਨੀ ਚੋਣ ਦੌਰਾਨ ‘ਆਪ’ ਪਹਿਲੇ, ਭਾਜਪਾ ਦੂਜੇ ਅਤੇ ਕਾਂਗਰਸ ਪਾਰਟੀ ਤੀਜੇ ਸਥਾਨ ’ਤੇ ਚਲੀ ਗਈ ਹੈ। ਜਦਕਿ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਬਹੁਤ ਵੱਡੇ ਫਰਕ ਨਾਲ ਜਿੱਤੇ ਸਨਤ। ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਜਿੱਤ ਤੋਂ ਬਾਅਦ ‘ਆਪ’ ਵਰਕਰਾਂ ’ਚ ਖੁਸ਼ੀ ਪਾਈ ਜਾ ਰਹੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …