16 C
Toronto
Tuesday, August 25, 2026
spot_img
HomeਕੈਨੇਡਾFront‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਨੇ ਕੇਂਦਰ ਸਰਕਾਰ ’ਤੇ ਲਗਾਇਆ ਵੱਡਾ...

‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਨੇ ਕੇਂਦਰ ਸਰਕਾਰ ’ਤੇ ਲਗਾਇਆ ਵੱਡਾ ਆਰੋਪ

‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਨੇ ਕੇਂਦਰ ਸਰਕਾਰ ’ਤੇ ਲਗਾਇਆ ਵੱਡਾ ਆਰੋਪ
ਕਿਹਾ : ਕੇਂਦਰ ਸਰਕਾਰ ਕੇਜਰੀਵਾਲ ਦੀ ਜ਼ਿੰਦਗੀ ਨਾਲ ਕਰ ਰਹੀ ਹੈ ਖਿਲਵਾੜ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਉਸਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੇਜਰੀਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਭਾਰ 8.5 ਕਿਲੋਗ੍ਰਾਮ ਤੱਕ ਘਟ ਗਿਆ ਹੈ ਅਤੇ ਉਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਜੇਲ੍ਹ ਵਿੱਚ 5 ਵਾਰ 50 ਮਿਲੀਗ੍ਰਾਮ/ਡੀਐਲ ਤੋਂ ਘੱਟ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਹਾਲਤ ਅਜਿਹੀ ਹੈ ਕਿ ਜੇਕਰ ਉਨ੍ਹਾਂ ਨੂੰ ਜਲਦੀ ਜੇਲ੍ਹ ਤੋਂ ਬਾਹਰ ਲਿਆ ਕੇ ਡਾਕਟਰੀ ਦੇਖਭਾਲ ਮੁਹੱਈਆ ਨਾ ਕਰਵਾਈ ਗਈ ਤਾਂ ਕੋਈ ਗੰਭੀਰ ਘਟਨਾ ਵਾਪਰ ਸਕਦੀ ਹੈ। ਲਗਾਤਾਰ ਭਾਰ ਘਟਣਾ ਗੰਭੀਰ ਸਿਹਤ ਸਮੱਸਿਆ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਪਰਿਵਾਰ, ਆਪ ਅਤੇ ਉਨ੍ਹਾਂ ਦੇ ਸ਼ੁਭਚਿੰਤਕ ਜੇਲ੍ਹ ਵਿੱਚ ਉਨ੍ਹਾਂ ਦੀ ਸਿਹਤ ਦੀ ਹਾਲਤ ਨੂੰ ਲੈ ਕੇ ਚਿੰਤਤ ਹਨ। ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਅਤੇ ਕੇਂਦਰ ਸਰਕਾਰ ਦਾ ਉਦੇਸ਼ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣਾ ਅਤੇ ਉਸ ਦੀ ਜ਼ਿੰਦਗੀ ਨਾਲ ਖੇਡਣਾ ਹੈ। ਧਿਆਨ ਰਹੇ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਲੰਘੀ 21 ਮਾਰਚ ਤੋਂ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ।

RELATED ARTICLES
POPULAR POSTS