Breaking News
Home / ਕੈਨੇਡਾ / Front / ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਹੋਇਆ ਚੋਣ ਰੈਲੀ ਦੌਰਾਨ ਹਮਲਾ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਹੋਇਆ ਚੋਣ ਰੈਲੀ ਦੌਰਾਨ ਹਮਲਾ


ਸੁਰੱਖਿਆ ਕਰਮਚਾਰੀਆਂ ਨੇ ਸ਼ੱਕੀ ਸ਼ੂਟਰ ਨੂੰ ਮਾਰਿਆ ਮੁਕਾਇਆ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਵਿੱਚ ਗੋਲੀਆਂ ਚਲਾਈਆਂ ਗਈਆਂ। ਕੰਨ ਵਿੱਚ ਗੋਲੀ ਲੱਗਣ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਸੁਰੱਖਿਆ ਕਰਮੀ ਨੇ ਇਕ ਹਮਲਾਵਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਯੂਐਸ ਸੀਕਰੇਟ ਸਰਵਿਸ ਨੇ ਕਿਹਾ ਕਿ ਟਰੰਪ (78) ਦੇ ਸੱਜੇ ਕੰਨ ਦੇ ਉਪਰਲੇ ਹਿੱਸੇ ਵਿੱਚ ਇੱਕ ਗੋਲੀ ਲੱਗੀ। ਉਨ੍ਹਾਂ ਦੱਸਿਆ ਕਿ ਸ਼ੱਕੀ ਸ਼ੂਟਰ ਨੇ ਬਟਲਰ ਵਿੱਚ ਰੈਲੀ ਸਥਾਨ ਦੇ ਬਾਹਰ ਇੱਕ ਉੱਚੀ ਥਾਂ ਤੋਂ ਸਟੇਜ ਵੱਲ ਕਈ ਗੋਲੀਆਂ ਚਲਾਈਆਂ। ਇਸ ਗੋਲਬਾਰੀ ਵਿਚ ਟਰੰਪ ਨੂੰ ਕੋਈ ਨੁਕਸਾਨ ਨਾ ਪੁੱਜਿਆ ਤੇ ਸੁਰੱਖਿਅਤ ਹਨ। ਗੋਲੀਬਾਰੀ ਤੋਂ ਬਾਅਦ ਸੀਕਰੇਟ ਸਰਵਿਸ ਏਜੰਟਾਂ ਨੇ ਟਰੰਪ ਨੂੰ ਘੇਰ ਲਿਆ ਅਤੇ ਪੋਡੀਅਮ ਦੇ ਪਿੱਛੇ ਲੈ ਗਏ। ਇਸ ਗੋਲੀਬਾਰੀ ਨੂੰ ਹੱਤਿਆ ਦੀ ਕੋਸ਼ਿਸ਼ ਵਜੋਂ ਜਾਂਚਿਆ ਜਾ ਰਿਹਾ ਹੈ। ਇਹ ਹਮਲਾ ਸ਼ਾਮ ਸਵਾ ਛੇ ਵਜੇ ਕੀਤਾ ਗਿਆ ਜਦੋਂ ਟਰੰਪ ਚੋਣ ਰੈਲੀ ਦੌਰਾਨ ਆਪਣੇ ਸਮਰਥਕਾਂ ਨੂੰ ਸੰਬੋਧਨ ਕਰ ਰਹੇ ਸਨ। ਯੂਐਸ ਸੀਕਰਟ ਸਰਵਿਸ ਮੈਂਬਰਾਂ ਨੇ ਸ਼ੂਟਰ ਨੂੰ ਗੋਲੀ ਨਾਲ ਮਾਰ ਦਿੱਤਾ। ਇਸ ਹਮਲੇ ਦੀ ਅਮਰੀਕਾ ਦੇ ਰਾਸ਼ਟਰਪਤੀ ਜੋਇ ਬਾਇਡਨ, ਕਮਲਾ ਹੈਰਿਸ, ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਤੇ ਹੋਰਾਂ ਨੇ ਨਿਖੇਧੀ ਕੀਤੀ ਹੈ।

Check Also

ਕਮਲਾ ਹੈਰਿਸ ਨੂੰ ਚੋਣਾਂ ’ਚ ਹਰਾਉਣਾ ਬਾਈਡਨ ਤੋਂ ਵੀ ਅਸਾਨ : ਡੋਨਾਲਡ ਟਰੰਪ

ਵਾਸ਼ਿੰਗਟਨ/ਬਿਊੁਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਰੈਲੀ ਦੌਰਾਨ ਕਿਹਾ ਕਿ ਰਾਸ਼ਟਰਪਤੀ …