ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਜਲੰਧਰ ਪੱਛਮੀ ਸੀਟ ਜਿੱਤਣ ਵਾਲੇੇ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੂੰ ਆਪ ਸਰਕਾਰ ਮੰਤਰੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਪ ਸਰਕਾਰ ਨੇ ਇਸ ਲਈ ਰਾਜਪਾਲ ਤੋਂ ਸਮਾਂ ਵੀ ਮੰਗਿਆ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੈਬਨਿਟ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ ਤੇ ਉਨ੍ਹਾਂ ਦੀ ਥਾਂ ਕੋਈ ਹੋਰ ਮੰਤਰੀ ਵੀ ਨਹੀਂ ਬਣਾਇਆ ਗਿਆ ਸੀ। ਇਸ ਕਾਰਨ ਮਹਿੰਦਰ ਭਗਤ ਨੂੰ ਖੇਡ ਮੰਤਰੀ ਬਣਾਉਣ ਦੇ ਚਰਚੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਪੰਜਾਬ ਮੰਤਰੀ ਮੰਡਲ ਵਿਚ ਜ਼ਿਆਦਾ ਫੇਰਬਦਲ ਨਹੀਂ ਕੀਤਾ ਜਾਵੇਗਾ।
Check Also
ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …