19.2 C
Toronto
Friday, September 11, 2026
spot_img
HomeਕੈਨੇਡਾFront‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕਾਂ ਨੇ ਪੰਜਾਬ ਦੇ ਮੰਤਰੀਆਂ ਅਤੇ...

‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕਾਂ ਨੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ

‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕਾਂ ਨੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ
ਅਗਾਮੀ ਜ਼ਿਮਨੀ ਚੋਣਾਂ ਸਬੰਧੀ ਬਣਾਈ ਰਣਨੀਤੀ
ਜਲੰਧਰ/ਬਿਊਰੋ ਨਿਊਜ਼ : ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਐਤਵਾਰ ਜਲੰਧਰ ਵਿਖੇ ਪੰਜਾਬ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਮੀਡੀਆ ਨੂੰ ਨਹੀਂ ਸੱਦਿਆ ਗਿਆ ਸੀ ਅਤੇ ਇਸ ਮੀਟਿੰਗ ਵਿਚ ‘ਆਪ’ ਹੀ ਮੌਜੂਦ ਸਨ। ਮੀਟਿੰਗ ਦੌਰਾਨ ਸੰਦੀਪ ਪਾਠਕ ਨੇ ਸਮੂਹ ਵਰਕਰਾਂ ਅਤੇ ਮੰਤਰੀਆਂ ਦਾ ਧੰਨਵਾਦ ਜਿਨ੍ਹਾਂ ਵੱਲੋਂ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਲਈ ਜ਼ੋਰ ਲਗਾਇਆ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਅਗਾਮੀ ਜ਼ਿਮਨੀ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਸਬੰਧੀ ਰਣਨੀਤੀ ਤਿਆਰ ਕੀਤੀ ਗਈ। ਧਿਆਨ ਰਹੇ ਕਿ ਲੰਘੀ 10 ਜੁਲਾਈ ਨੂੰ ਹੋਈ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਬਹੁਤ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕੀਤੀ ਹੈ। ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਵਿਰੋਧੀ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ।

RELATED ARTICLES
POPULAR POSTS