22.6 C
Toronto
Saturday, September 12, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਐਕਸ’ ’ਤੇ ਸਭ ਤੋਂ ਵੱਧ ਕੀਤਾ ਜਾਂਦਾ ਹੈ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਐਕਸ’ ’ਤੇ ਸਭ ਤੋਂ ਵੱਧ ਕੀਤਾ ਜਾਂਦਾ ਹੈ ਫਾਲੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਐਕਸ’ ’ਤੇ ਸਭ ਤੋਂ ਵੱਧ ਕੀਤਾ ਜਾਂਦਾ ਹੈ ਫਾਲੋ
ਮੋਦੀ ਦੇ ਫਾਲੋਅਰਜ਼ 100 ਮਿਲੀਅਨ ਤੋਂ ਹੋਏ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਸਭ ਤੋਂ ਵੱਧ ਫਾਲੋ ਕੀਤਾ ਜਾਂਦਾ ਹੈ। 100 ਮਿਲੀਅਨ ਤੋਂ ਵੱਧ ਫਾਲੋਅਰਜ ਦੇ ਨਾਲ ਸੋਸਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਆਗੂ ਬਣ ਗਏ ਹਨ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ 26.4 ਮਿਲੀਅਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 27.5 ਮਿਲੀਅਨ, ਸਮਾਜਵਾਦੀ ਪਾਰਟੀ ਦੇ ਅਖਿਲੇਸ ਯਾਦਵ ਦੇ 19.9 ਮਿਲੀਅਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ 7.4 ਮਿਲੀਅਨ ਫਾਲੋਅਰਜ ਹਨ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਹਨ।

RELATED ARTICLES
POPULAR POSTS