Breaking News
Home / ਕੈਨੇਡਾ / Front / ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਅਦਾਲਤ ਨੇ ਸਿਸੋਦੀਆ ਦੀ 22 ਜੁਲਾਈ ਤੱਕ ਵਧਾਈ ਨਿਆਇਕ ਹਿਰਾਸਤ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਇਕ ਵਾਰ ਫਿਰ ਤੋਂ ਜ਼ਮਾਨਤ ਨਹੀਂ ਮਿਲੀ ਹੈ। ਅੱਜ ਸੋਮਵਾਰ ਨੂੰ ਸੀਬੀਆਈ ਮਾਮਲੇ ਵਿਚ ਰਾਊਜ਼ ਐਵੀਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 22 ਜੁਲਾਈ ਤੱਕ ਵਧਾ ਦਿੱਤੀ ਹੈ। ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਿਸੋਦੀਆ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅਦਾਲਤ ਵਿਚ ਪੇਸ਼ ਹੋਏ। ਮਨੀਸ਼ ਸਿਸੋਦੀਆ ਨੇ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਈਡੀ ਅਤੇ ਸੀਬੀਆਈ ਕੇਸ ਵਿਚ ਜ਼ਮਾਨਤ ਸਬੰਧੀ ਮੁੜ ਵਿਚਾਰ ਨੂੰ ਲੈ ਕੇ ਦੋ ਵੱਖ-ਵੱਖ ਪਟੀਸ਼ਨ ਦਾਖਲ ਕੀਤੀਆਂ ਸਨ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੋਵੇਂ ਹੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।

Check Also

ਹਰਿਆਣਾ ’ਚ ਫਿਰ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ : ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਇਕ …