Breaking News
Home / ਕੈਨੇਡਾ / Front / ਪੰਜਾਬ ’ਚ ਸਕੂਲ ਪੱਧਰ ’ਤੇ ਤਿਆਰ ਹੋਣਗੇ ਫੁੱਟਬਾਲ ਖਿਡਾਰੀ

ਪੰਜਾਬ ’ਚ ਸਕੂਲ ਪੱਧਰ ’ਤੇ ਤਿਆਰ ਹੋਣਗੇ ਫੁੱਟਬਾਲ ਖਿਡਾਰੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਜਰਮਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੁਣ ਸਕੂਲ ਪੱਧਰ ’ਤੇ ਫੁੱਟਬਾਲ ਖਿਡਾਰੀ ਤਿਆਰ ਕਰਨ ਦੀ ਸੂਬਾ ਸਰਕਾਰ ਨੇ ਤਿਆਰੀ ਕਰ ਲਈ ਹੈ। ਇਸਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿਚ ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ ਨਾਲ ਗੱਲਬਾਤ ਕਰ ਸਕਦੀ ਹੈ। ਇਸਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਰਮਨੀ ਪਹੁੰਚ ਗਏ ਹਨ ਅਤੇ ਉਹ ਉਥੇ ਕੁਝ ਦਿਨ ਰਹਿ ਕੇ ਸਾਰੀਆਂ ਸਥਿਤੀਆਂ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਹੀ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਕੁਝ ਦਿਨ ਜਰਮਨੀ ਵਿਚ ਰੁਕਣਗੇ ਅਤੇ ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਤਕਨੀਕੀ ਯੂਨੀਵਰਸਿਟੀਆਂ ਦਾ ਦੌਰਾ ਵੀ ਕਰਨਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਹੁਣ ਸੂਬੇ ਵਿਚ 250 ਦੇ ਕਰੀਬ ਖੇਡ ਨਰਸਰੀਆਂ ਖੋਲ੍ਹਣ ਜਾ ਰਹੀ ਹੈ।

Check Also

ਹਰਿਆਣਾ ’ਚ ਫਿਰ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ : ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਇਕ …