
ਇਮਰਾਨ ਖਾਨ ਨੇ 1996 ਵਿਚ ਬਣਾਈ ਸੀ ਪੀਟੀਆਈ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਕਿਹਾ ਕਿ ਇਹ ਫ਼ੈਸਲੇ 9 ਮਈ ਦੇ ਸਮਾਗਮਾਂ ਵਿਚ ਸਾਬਕਾ ਸੱਤਾਧਾਰੀ ਪਾਰਟੀ ਦੀ ਸ਼ਮੂਲੀਅਤ ਅਤੇ ਪੀ.ਟੀ.ਆਈ. ਦੇ ਸਾਬਕਾ ਜਾਂ ਮੌਜੂਦਾ ਨੇਤਾਵਾਂ ਦੁਆਰਾ ਅੰਤਰਰਾਸ਼ਟਰੀ ਮੁਦਰਾ ਫ਼ੰਡ ਨਾਲ ਪਾਕਿਸਤਾਨ ਦੇ ਸੌਦੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਕਿ੍ਰਕਟਰ ਇਮਰਾਨ ਖਾਨ ਨੇ ਸਾਲ 1996 ’ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੀ ਸਥਾਪਨਾ ਕੀਤੀ ਸੀ। ਇਮਰਾਨ ਖਾਨ 2018 ਤੋਂ 2022 ਤੱਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੀ ਰਹੇ ਹਨ। ਇਸ ਤੋਂ ਬਾਅਦ ਇਮਰਾਨ ਖਾਨ ਨੂੰ ਅਲ ਕਾਦਿਰ ਟਰੱਸਟ ਮਾਮਲੇ ’ਚ ਗਿ੍ਰਫਤਾਰ ਕੀਤਾ ਗਿਆ ਸੀ। ਇਮਰਾਨ ਖਾਨ ਦੀ ਗਿ੍ਰਫਤਾਰੀ ਤੋਂ ਬਾਅਦ ਪਾਕਿਸਤਾਨ ’ਚ ਭਾਰੀ ਹੰਗਾਮਾ ਵੀ ਹੋਇਆ ਸੀ।