ਕਿਹਾ : ਸਸਪੈਂਸ਼ਨ ਦੇ ਸਮੇਂ ਦਾ ਕਿਉਂ ਨਹੀਂ ਦਿੱਤਾ ਗਿਆ ਬਕਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਜੁੜੇ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਉਮਰਾਨੰਗਲ ਨੂੰ ਬਹਾਲ ਕੀਤੇ ਜਾਣ ਮਗਰੋਂ ਵੀ ਹਾਲੇ ਤੱਕ ਉਨ੍ਹਾਂ ਦੀ ਬਕਾਇਆ ਸੈਲਰੀ ਅਤੇ ਹੋਰ ਭੱਤੇ ਜਾਰੀ ਕਿਉਂ ਨਹੀਂ ਕੀਤੇ ਗਏ। ਅਦਾਲਤ ਨੇ ਸਰਕਾਰ ਨੂੰ ਸਾਫ਼ ਸ਼ਬਦਾਂ ’ਚ ਕਿਹਾ ਕਿ ਆਉਂਦੀ 8 ਅਗਸਤ ਤੱਕ ਉਮਰਾਨੰਗਲ ਦਾ ਸਾਰਾ ਬਕਾਇਆ ਜਾਰੀ ਕੀਤਾ ਜਾਵੇ, ਜੇਕਰ ਬਕਾਇਆ ਜਾਰੀ ਨਾ ਕੀਤਾ ਗਿਆ ਤਾਂ ਅਗਲੀ ਪੇਸ਼ੀ ’ਤੇ ਗ੍ਰਹਿ ਸਕੱਤਰ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ। ਧਿਆਨ ਰਹੇ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਉਮਰਾਨੰਗਲ ਪਿਛਲੇ ਲਗਭਗ 5 ਸਾਲਾਂ ਤੋਂ ਸਸਪੈਂਡ ਚੱਲ ਰਹੇ ਸਨ। ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 5 ਦਿਨ ਪਹਿਲਾਂ ਉਨ੍ਹਾਂ ਨੂੰ ਮੁੜ ਨੌਕਰੀ ’ਤੇ ਬਹਾਲ ਕਰ ਦਿੱਤਾ ਗਿਆ ਹੈ। ਜਦਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਹਾਲੇ ਤੱਕ ਕਿਸੇ ਵੀ ਸਟੇਸ਼ਨ ’ਤੇ ਪੋਸਟਿੰਗ ਨਹੀਂ ਕੀਤੀ ਗਈ।
Check Also
ਭਾਖੜਾ ਡੈਮ ‘ਤੇ ਕੇਂਦਰ ਸਰਕਾਰ ਦਾ ਕੰਟਰੋਲ, ਕੇਂਦਰੀ ਬਲਾਂ ਦੀ ਹੋਵੇਗੀ ਤਾਇਨਾਤੀ
ਬੀਬੀਐੱਮਬੀ ਚੁੱਕੇਗਾ ਸਾਰਾ ਖਰਚ; ਹਰਿਆਣਾ ਨੇ ਕੇਂਦਰ ‘ਤੇ ਬਣਾਇਆ ਸੀ ਦਬਾਅ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ …