Breaking News
Home / ਕੈਨੇਡਾ / Front / ਭਾਰਤੀ ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ

ਭਾਰਤੀ ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ


ਕੇਂਦਰ ਸਰਕਾਰ ਨੇ ਕੌਲਜੀਅਮ ਵੱਲੋਂ ਭੇਜੀ ਸਿਫਾਰਸ਼ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੀ ਕੌਲਜੀਅਮ ਵੱਲੋਂ ਭੇਜੀਆਂ ਸਿਫ਼ਾਰਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿੱਚ ਜਸਟਿਸ ਐਨ ਕੋਟੀਸ਼ਵਰ ਸਿੰਘ ਅਤੇ ਆਰ ਮਹਾਦੇਵਨ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਸਾਂਝੀ ਕੀਤੀ। ਉਨ੍ਹਾਂ ਪੋਸਟ ਵਿਚ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਦੋ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਜੱਜਾਂ ਦੇ ਸਮੂਹ ਵੱਲੋਂ 11 ਜੁਲਾਈ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਐਨ ਕੋਟੀਸ਼ਵਰ ਸਿੰਘ ਅਤੇ ਮਦਰਾਸ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਆਰ ਮਹਾਦੇਵਨ ਦੇ ਸਰਵਉਚ ਅਦਾਲਤ ਵਿਚ ਜਸਟਿਸ ਵਜੋਂ ਨਿਯੁਕਤੀ ਦੀ ਸਿਫਾਰਸ਼ ਕੀਤੀ ਸੀ। ਇਸ ਦੇ ਪੰਜ ਦਿਨ ਬਾਅਦ ਹੀ ਕੇਂਦਰ ਸਰਕਾਰ ਨੇ ਇਨ੍ਹਾਂ ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ

Check Also

ਪਾਕਿਸਤਾਨ ’ਚ ਤਿੰਨ ਵੱਖ-ਵੱਖ ਅੱਤਵਾਦੀ ਹਮਲਿਆਂ ਦੌਰਾਨ 39 ਮੌਤਾਂ

ਰੇਲਵੇ ਲਾਈਨ ਅਤੇ ਪੁਲਿਸ ਸਟੇਸ਼ਨਾਂ ਨੂੰ ਵੀ ਬਣਾਇਆ ਗਿਆ ਨਿਸ਼ਾਨਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਲੰਘੇ …