Breaking News
Home / ਕੈਨੇਡਾ / Front / ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

ਸੁਰੱਖਿਆ ਬਲਾਂ ਵਲੋਂ ਸਰਚ ਅਪਰੇਸ਼ਨ ਅਜੇ ਵੀ ਜਾਰੀ
ਜੰਮੂ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਪੈਂਦੇ ਕੁੱਪਵਾੜਾ ਦੇ ਕੇਰਨ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ ਕਰ ਦਿੱਤੇ। ਸੁਰੱਖਿਆ ਬਲਾਂ ਨੂੰ ਕੇਰਨ ਇਲਾਕੇ ਵਿਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਸੀ, ਜਿਸ ਤੋਂ ਬਾਅਦ ਸਰਚ ਅਭਿਆਨ ਚਲਾਇਆ ਗਿਆ ਸੀ। ਸਰਚ ਅਭਿਆਨ ਦੌਰਾਨ ਹੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ ਅਤੇ ਇਸ ਮੁਕਾਬਲੇ ਵਿਚ 2 ਅੱਤਵਾਦੀ ਢੇਰ ਕਰ ਦਿੱਤੇ ਗਏ ਹਨ ਅਤੇ ਸਰਚ ਅਪਰੇਸ਼ਨ ਅਜੇ ਵੀ ਜਾਰੀ ਹੈ। ਉਧਰ ਦੂਜੇ ਪਾਸੇ ਡੋਡਾ ਜ਼ਿਲ੍ਹੇ ਵਿਚ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਵਿਚ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ ਵੀ ਹੋ ਗਏ ਹਨ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਹੈ ਕਿ ਕਾਸਤੀਗੜ੍ਹ ਇਲਾਕੇ ਦੇ ਜਦਨ ਬਾਟਾ ਪਿੰਡ ਦੇ ਸਕੂਲ ਵਿਚ ਬਣੇ ਅਸਥਾਈ ਕੈਂਪ ’ਤੇ ਵੀ ਅੱਤਵਾਦੀਆਂ ਨੇ ਲੰਘੀ ਦੇਰ ਰਾਤ ਗੋਲੀਬਾਰੀ ਕਰ ਦਿੱਤੀ ਸੀ। ਧਿਆਨ ਰਹੇ ਕਿ ਡੋਡਾ ਵਿਚ ਹੀ ਲੰਘੀ 15 ਜੁਲਾਈ ਨੂੰ ਮੁਕਾਬਲੇ ਦੌਰਾਨ 1 ਪੁਲਿਸ ਕਰਮੀ ਸਣੇ 5 ਜਵਾਨ ਸ਼ਹੀਦ ਹੋ ਗਏ ਸਨ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …