Breaking News
Home / ਕੈਨੇਡਾ / Front / ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗਠਜੋੜ ਟੁੱਟ ਗਿਆ ਹੈ। ਆਮ ਆਦਮੀ ਪਾਰਟੀ ਨੇ ਹਰਿਆਣਾ ਵਿਚ ਇਕੱਲਿਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੂਰੀ ਤਾਕਤ ਨਾਲ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜੇਗੀ। ਇਸੇ ਦੌਰਾਨ ‘ਆਪ’ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਕਿਹਾ ਕਿ ਹਰਿਆਣਾ ਵਿਚ ਅਸੀਂ ਹਰ ਵਿਧਾਨ ਸਭਾ ਸੀਟ ’ਤੇ ਆਪਣਾ ਉਮੀਦਵਾਰ ਖੜ੍ਹਾ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ਵਿਚ ਇਕੱਲਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਚੋਣਾਂ ਲੜਾਂਗੇ। ਸੰਦੀਪ ਪਾਠਕ ਨੇ ਕਿਹਾ ਕਿ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰੀਏ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਪਾਰਟੀ ਸਰਵੇ ਵਿਚ ਨਹੀਂ ਆਉਂਦੀ, ਜਦੋਂ ਕਿ ਸਿੱਧਾ ਸਰਕਾਰ ਹੀ ਬਣਾਉਂਦੀ ਹੈ। ਜ਼ਿਕਰਯੋਗ ਹੈ ਕਿ ਲੰਘੀਆਂ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ‘ਇੰਡੀਆ’ ਗਠਜੋੜ ਤਹਿਤ ਮਿਲ ਕੇ ਲੜੀਆਂ ਸਨ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …