5 ਵਿਅਕਤੀਆਂ ਦੀ ਹੋਈ ਮੌਤ, ਕਈ ਗੰਭੀਰ ਰੂਪ ’ਚ ਹੋਏ ਜ਼ਖਮੀ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਯੂਪੀ ਦੇ ਗੋਂਡਾ ’ਚ ਹਾਦਸਾਗ੍ਰਸਤ ਹੋ ਗਈ। ਇਸ ਰੇਲ ਗੱਡੀ ਦੇ 15 ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਨੂੰ ਇਲਾਜ ਦੇ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਵਾਲੇ ਸਥਾਨ ’ਤੇ ਰਾਹਤ ਕਾਰਜ ਜਾਰੀ ਹਨ ਅਤੇ ਮਿ੍ਰਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਹ ਰੇਲ ਗੱਡੀ ਰਾਤੀਂ 11 ਵਜ ਕੇ 40 ਮਿੰਟ ’ਤੇ ਚੰਡੀਗੜ੍ਹ ਤੋਂ ਡਿਬਰੂਗੜ੍ਹ ਲਈ ਰਵਾਨਾ ਹੋਈ ਸੀ ਅਤੇ ਰਸਤੇ ਵਿਚ ਝਿਲਾਹੀ ਰੇਲਵੇ ਸਟੇਸ਼ਨ ਦੇ ਕੋਲ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ਪਹੁੰਚੇ। ਉਧਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਯੂਪੀ ’ਚ ਵਾਪਰੇ ਰੇਲ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਦੀ ਅਤੇ ਜ਼ਖਮੀਆਂ ਦੀ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …