ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ ਤੇ ਆਰੋਪਾਂ ਸਬੰਧੀ 15 ਦਿਨਾਂ ‘ਚ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ‘ਚ ਇਹ ਮਾਮਲਾ ਵਿਚਾਰਿਆ ਗਿਆ। ਇਸੇ ਤਰ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਸਬੰਧੀ ਐਸਜੀਪੀਸੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਿੱਖ ਸੰਸਥਾ ਕੋਲੋਂ ਵੀ ਸਪਸ਼ਟੀਕਰਨ ਮੰਗਿਆ ਗਿਆ ਹੈ।
ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤਾ ਗਿਆ ਤਲਬ
RELATED ARTICLES

