ਕਿਹਾ : ਪੰਜਾਬ ਦਾ ਸੀਐਮ ਹੀ ਹੋਣਾ ਚਾਹੀਦਾ ਹੈ ਯੂਨੀਵਰਸਿਟੀ ਦਾ ਚਾਂਸਲਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿਲ 2023 ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਵਾਪਸ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੁਣਿਆ ਹੋਇਆ ਮੁੱਖ ਮੰਤਰੀ ਹੀ ਯੂਨੀਵਰਸਿਟੀ ਦਾ ਚਾਂਸਲਰ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਰਾਜਪਾਲ ਨੇ ਕਿਸੇ ਬਿਲ ਨੂੰ ਪਾਸ ਨਹੀਂ ਕਰਨਾ ਹੁੰਦਾ ਤਾਂ ਉਹ ਇਸ ਤਰ੍ਹਾਂ ਦੇ ਬਹਾਨੇ ਬਣਾਉਂਦੇ ਹਨ। ਫਿਰ ਇਹ ਬਿਲ ਰਾਸ਼ਟਰਪਤੀ ਨੂੰ ਭੇਜਿਆ ਜਾਂਦਾ ਹੈ ਅਤੇ ਰਾਸ਼ਟਰਪਤੀ ਕੁੱਝ ਸਮਾਂ ਇਸ ਬਿਲ ਨੂੰ ਆਪਣੇ ਕੋਲ ਰੱਖ ਕੇ ਵਾਪਸ ਭੇਜ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬੈਨਰਜੀ ਅਤੇ ਕੇਰਲ ਸਰਕਾਰ ਵੱਲੋਂ ਵੀ ਇਸ ਤਰ੍ਹਾਂ ਦਾ ਹੀ ਬਿਲ ਪਾਸ ਕੀਤਾ ਗਿਆ ਸੀ। ਉਨ੍ਹਾਂ ਦੀ ਦਲੀਲ ਵੀ ਇਹੀ ਸੀ ਕਿ ਯੂਨੀਵਰਸਿਟੀ ਦਾ ਚਾਂਸਲਰ ਚੁਣਿਆ ਹੋਇਆ ਮੁੱਖ ਮੰਤਰੀ ਹੋਣਾ ਚਾਹੀਦਾ ਹੈ। ਰਾਸ਼ਟਰਪਤੀ ਵੱਲੋਂ ਪੱਛਮੀ ਬੰਗਾਲ ਅਤੇ ਕੇਰਲ ਸਰਕਾਰ ਵੱਲੋਂ ਪਾਸ ਕੀਤੇ ਗਏ ਬਿਲ ਨੂੰ ਵਾਪਸ ਭੇਜ ਦਿੱਤਾ ਸੀ।
Check Also
ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ …