ਦੁਕਾਨਦਾਰਾਂ ਨੂੰ ਆਪਣੀ ਦੁਕਾਨਾਂ ਅੱਗੇ ਨਾਮ ਅਤੇ ਪਹਿਚਾਣ ਲਿਖਣ ਦੇ ਦਿੱਤੇ ਨਿਰਦੇਸ਼
ਲਖਨਊ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆ ਨਾਥ ਸਰਕਾਰ ਨੇ ਕਾਵੜ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਵੱਡਾ ਫੈਸਲਾ ਲਿਆ ਹੈ। ਸੀਐਮਯੋਗੀ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਦੁਕਾਨਦਾਰਾਂ ਨੂੰ ਆਪਣੀ ਦੁਕਾਨ ਅੱਗੇ ਆਪਣਾ ਨਾਮ ਅਤੇ ਪਹਿਚਾਣ ਲਿਖਣੀ ਹੋਵੇਗੀ। ਉਨ੍ਹਾਂ ਕਿਹਾ ਕਿ ਕਾਵੜ ਯਾਤਰੀਆਂ ਦੀ ਸੁੱਚਮਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਹਲਾਲ ਸਰਟੀਫਿਕੇਸ਼ਨ ਵਾਲੇ ਪ੍ਰੋਡਕਟ ਵੇਚਣ ਵਾਲੇ ਦੁਕਾਨਦਾਰਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਉਤਰ ਪ੍ਰਦੇਸ਼ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਉਤਰਾਖੰਡ ਸਰਕਾਰ ਵੱਲੋਂ ਵੀ ਹਰਿਦੁਆਰ ਵਿਚ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ। ਉਧਰ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਅਤੇ ਅਖਿਲੇਸ਼ ਯਾਦਵ ਨੇ ਇਸ ਫੈਸਲੇ ਨੂੰ ਗੈਰਕਾਨੂੰਨੀ ਦੱਸਿਆ ਹੈ। ਉਨ੍ਹਾਂ ਇਸ ਫੈਸਲ ਨੂੰ ਇਕ ਵਿਸ਼ੇਸ਼ ਧਰਮ ਦੇ ਲੋਕਾਂ ਦਾ ਆਰਥਿਕ ਬਾਈਕਾਟ ਦੱਸਿਆ ਅਤੇ ਇਸ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਵੀ ਕੀਤੀ। ਕਾਂਗਰਸੀ ਆਗੂ ਅਜੇ ਰਾਏ ਨੇ ਵੀ ਇਸ ਫੈਸਲੇ ਨੂੰ ਪੂਰੀ ਤਰ੍ਹਾਂ ਨਾਲ ਗਲਤ ਅਤੇ ਗੈਰਕਾਨੂੰਨੀ ਦੱਸਿਆ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਆਪਸੀ ਭਾਈਚਾਰੇ ਨੂੰ ਖਰਾਬ ਦਾ ਕੰਮ ਕਰ ਰਹੀ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …