Breaking News
Home / ਕੈਨੇਡਾ / Front / ਯੂਪੀਐਸਸੀ ਦੇ ਚੇਅਰਮੈਨ ਮਨੋਜ ਸੋਨੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਯੂਪੀਐਸਸੀ ਦੇ ਚੇਅਰਮੈਨ ਮਨੋਜ ਸੋਨੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ


ਕਿਹਾ : ਪੂਜਾ ਖੇਡਕਰ ਵਿਵਾਦ ਨਾਲ ਮੇਰਾ ਕੋਈ ਸਬੰਧ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੇ ਚੇਅਰਮੈਨ ਮਨੋਜ ਸੋਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਅਸਤੀਫ਼ੇ ਵਿਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ ਜਦਕਿ ਮਨੋਜ ਸੋਨੀ ਦਾ ਕਾਰਜਕਾਲ ਮਈ 2029 ਤੱਕ ਦਾ ਸੀ ਅਤੇ ਉਨ੍ਹਾਂ ਆਪਣੇ ਅਹੁਦੇ ਤੋਂ 5 ਸਾਲ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟ੍ਰੇਨੀ ਆਈਏਐਸ ਪੂਜਾ ਖੇਡਕਰ ਨਾਲ ਜੁੜੇ ਵਿਵਾਦਾਂ ਅਤੇ ਆਰੋਪਾਂ ਦਾ ਮੇਰੇ ਅਸਤੀਫੇ ਨਾਲ ਕੋਈ ਸਬੰਧ ਨਹੀਂ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਯੂਪੀਐਸਸੀ ਦੇ ਚੇਅਰਮੈਨ ਨੇ ਕੁੱਝ ਦਿਨ ਪਹਿਲਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਦਕਿ ਉਨ੍ਹਾਂ ਦੇ ਅਸੀਤਫ਼ੇ ਨੂੰ ਹਾਲੇ ਤੱਕ ਮਨਜ਼ੂਰ ਨਹੀਂ ਕੀਤਾ ਗਿਆ। ਮਨੋਜ ਸੋਨੀ ਨੇ 28 ਜੂਨ 2017 ਨੂੰ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਉਨ੍ਹਾਂ 16 ਮਈ 2023 ਨੂੰ ਯੂਪੀਐਸਸੀ ਦੇ ਚੇਅਰਮੈਨ ਵਜੋਂ ਅਹੁਦੇ ਦੀ ਸਹੁੰ ਚੁੱਕੀ ਸੀ।

Check Also

ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕਾਂ ਨੇ ਬਹੁਤ ਸੰਤਾਪ ਭੋਗਿਆ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ਖਿਲਾਫ ਅਦਾਲਤ ਵਲੋਂ ਹੱਤਿਆ ਦੇ ਦੋਸ਼ ਤੈਅ ਹੋਣ ਤੋਂ …