13.7 C
Toronto
Thursday, May 28, 2026
spot_img
HomeਕੈਨੇਡਾFrontਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਈਡੀ ਨੇ ਕੀਤਾ ਗਿ੍ਰਫ਼ਤਾਰ

ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਈਡੀ ਨੇ ਕੀਤਾ ਗਿ੍ਰਫ਼ਤਾਰ


ਵਿਧਾਇਕ ’ਤੇ ਨਾਜਾਇਜ਼ ਮਾਈਨਿੰਗ ਕਰਨ ਦਾ ਹੈ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੋਨੀਪਤ ਤੋਂ ਕਾਂਗਰਸੀ ਵਿਧਾਇਕ ਨੂੰ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਗੁਰੂਗ੍ਰਾਮ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਲੰਘੇ ਜਨਵਰੀ ਮਹੀਨੇ ’ਚ ਵੀ ਕਾਂਗਰਸੀ ਵਿਧਾਇਕ ਦੇ ਘਰ ਅਤੇ ਦਫ਼ਤਰ ’ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਸੋਨੀਪਤ ਅਤੇ ਹੋਰ ਜ਼ਿਲ੍ਹਿਆਂ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਕਰਨ ਅਤੇ ਹਰਿਆਣਾ ਪੁਲੀਸ ਵੱਲੋਂ ਵਿਧਾਇਕ ਖਿਲਾਫ਼ ਦਰਜ ਕੀਤੀਆਂ ਗਈਆਂ ਕਈ ਸ਼ਿਕਾਇਤਾਂ ਤੋਂ ਬਾਅਦ ਕੀਤੀ ਸੀ।

RELATED ARTICLES
POPULAR POSTS