Breaking News
Home / ਕੈਨੇਡਾ / Front / ਫ਼ਿਲਮ ਅਭਿਨੇਤਾ ਸੋਨੂ ਸੂਦ ਨੇ ਯੋਗੀ ਸਰਕਾਰ ਦੇ ਫੈਸਲੇ ’ਤੇ ਚੁੱਕੇ ਸਵਾਲ

ਫ਼ਿਲਮ ਅਭਿਨੇਤਾ ਸੋਨੂ ਸੂਦ ਨੇ ਯੋਗੀ ਸਰਕਾਰ ਦੇ ਫੈਸਲੇ ’ਤੇ ਚੁੱਕੇ ਸਵਾਲ


ਕਿਹਾ : ਦੁਕਾਨਾਂ ਦੇ ਬਾਹਰ ਲਿਖਿਆ ਜਾਣਾ ਚਾਹੀਦਾ ਹੈ ਇਨਸਾਨੀਅਤ
ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਅਭਿਨੇਤਾ ਅਤੇ ਸਮਾਜ ਸੇਵਕ ਸੋਨੂ ਸੂਦ ਨੇ ਉਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆ ਨਾਥ ਵੱਲੋਂ ਕਾਵੜ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਲਏ ਗਏ ਫੈਸਲੇ ’ਤੇ ਸਵਾਲ ਚੁੱਕੇ ਹਨ। ਸੋਨੂ ਸੂਦ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਕਿਹਾ ਹੈ ਕਿ ਦੁਕਾਨਾਂ ਦੇ ਬਾਹਰ ‘ਇਨਸਾਨੀਅਤ’ ਲਿਖਿਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਫਿਲਮ ਲੇਖਕ ਜਾਵੇਦ ਅਖ਼ਤਰ ਨੇ ਵੀ ਮੁਜ਼ੱਫਰਨਗਰ ਪ੍ਰਸ਼ਾਸਨ ਦੀ ਤਿੱਖੀ ਆਲੋਚਨਾ ਕੀਤੀ ਸੀ। ਉਨ੍ਹਾਂ ‘ਐਕਸ’ ’ਤੇ ਲਿਖਿਆ ਸੀ,‘‘ਦੁਕਾਨਾਂ ਦੇ ਬਾਹਰ ਨਾਮ ਕਿਉਂ ਲਿਖੇ ਜਾਣੇ ਚਾਹੀਦੇ ਹਨ? ਉਨ੍ਹਾਂ ਕਿਹਾ ਕਿ ਜਰਮਨੀ ’ਚ ਨਾਜ਼ੀ ਖਾਸ ਦੁਕਾਨਾਂ ਅਤੇ ਘਰਾਂ ’ਤੇ ਇਕ ਨਿਸ਼ਾਨ ਲਾਇਆ ਕਰਦੇ ਸਨ ਅਤੇ ਹੁਣ ਉਹੋ ਜਿਹੇ ਹੱਥਕੰਡੇ ਯੂਪੀ ਦੀ ਯੋਗੀ ਅਦਿੱਤਿਆ ਨਾਥ ਸਰਕਾਰ ਵੱਲੋਂ ਵੀ ਅਪਣਾਏ ਜਾ ਰਹੇ ਹਨ।

Check Also

ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ

ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …