13.2 C
Toronto
Tuesday, October 14, 2025
spot_img
HomeਕੈਨੇਡਾFrontਪੰਜਾਬ ’ਚ ਹੁਣ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ...

ਪੰਜਾਬ ’ਚ ਹੁਣ ਨਬਾਲਿਗ ਬੱਚੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ ਮਾਪਿਆਂ ਨੂੰ ਲੱਗੇਗਾ ਜੁਰਮਾਨਾ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਸਖਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਹੁਣ 18 ਸਾਲਾਂ ਤੋਂ ਘੱਟ ਉਮਰ ਵਾਲੇ ਬੱਚੇ ਮੋਟਰ ਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਕੈਦ ਹੋਵੇਗੀ ਅਤੇ ਮੋਟਾ ਜੁਰਮਾਨਾ ਵੀ ਕੀਤਾ ਜਾਵੇਗਾ। ਇਹ ਹੁਕਮ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਨ ਪੁਲਿਸ ਨੂੰ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਵਿਚ ਸਾਰੇ ਪੁਲਿਸ ਕਮਿਸ਼ਨਰਾਂ ਨੂੰ  ਲਿਖਿਆ ਗਿਆ ਹੈ ਕਿ ਆਪ ਦੇ ਅਧੀਨ ਤਾਇਨਾਤ ਟਰੈਫਿਕ ਐਜੂਕੇਸ਼ਨ ਸੈਲ/ਟਰੈਫਿਕ ਸਟਾਫ ਰਾਹੀਂ ਆਮ ਪਬਲਿਕ ਨੂੰ ਜ਼ਿਲ੍ਹਾ ਪੱਧਰ ’ਤੇ ਪਬਲਿਕ ਰਿਲੇਸ਼ਨ ਅਫਸਰ ਰਾਹੀ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਕੋਈ ਵੀ ਨਾਬਾਲਗ ਬੱਚਾ 31.07.2024 ਤੋਂ ਬਾਅਦ 2 ਪਹੀਆ ਅਤੇ 4 ਪਹੀਆ ਵਹੀਕਲ ਚਲਾਉਂਦਾ ਚੈਕਿੰਗ ਦੌਰਾਨ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ ਪਿਤਾ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ 3 ਸਾਲ ਦੀ ਕੈਦ ਅਤੇ 25000/- ਰੁਪਏ ਜੁਰਮਾਨਾ ਵੀ ਹੋ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਨਾਬਾਲਗ ਬੱਚਾ ਕਿਸੇ ਪਾਸੋਂ 2 ਪਹੀਆਂ ਵਾਹਨ ਜਾਂ 4 ਪਹੀਆ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਦੇ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਵੱਧ ਤੋ ਵੱਧ ਜਾਗਰੂਰਕਤਾ ਕੈਂਪ ਲਗਾਉਣ ਲਈ ਵੀ ਕਿਹਾ ਗਿਆ ਹੈ।
RELATED ARTICLES
POPULAR POSTS