Breaking News
Home / ਕੈਨੇਡਾ / Front / ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਮਾਮਲੇ ’ਚ ਮਿਲੀ ਜ਼ਮਾਨਤ

ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਮਾਮਲੇ ’ਚ ਮਿਲੀ ਜ਼ਮਾਨਤ


ਭਾਜਪਾ ਆਗੂ ਪ੍ਰਵੀਨ ਸ਼ੰਕਰ ਨੇ ਦਰਜ ਕਰਵਾਇਆ ਸੀ ਮਾਨਹਾਨੀ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਇਕ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਤਿਸ਼ੀ ਨੂੰ 20 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ’ਤੇ ਜ਼ਮਾਨਤ ਦਿੱਤੀ ਹੈ। ਜਿਕਰਯੋਗ ਹੈ ਕਿ ਆਤਿਸ਼ੀ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦ ਰਹੀ ਹੈ। ਇਸ ਬਿਆਨ ਨੂੰ ਲੈ ਕੇ ਦਿੱਲੀ ਭਾਜਪਾ ਦੇ ਆਗੂ ਪ੍ਰਵੀਨ ਸ਼ੰਕਰ ਕਪੂਰ ਨੇ ਆਤਿਸ਼ੀ ਖਿਲਾਫ਼ ਮਾਨਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਕੋਰਟ ਵੱਲੋਂ ਭੇਜੇ ਗਏ ਸੰਮਨ ਤੋਂ ਬਾਅਦ ਅੱਜ ਆਤਿਸ਼ੀ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਹੋਈ ਸੀ, ਜਿੱਥੇ ਅਦਾਲਤ ਨੇ ਜ਼ਮਾਨਤੀ ਬਾਂਡ ’ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।

 

Check Also

ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕਾਂ ਨੇ ਬਹੁਤ ਸੰਤਾਪ ਭੋਗਿਆ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਨੇਤਾ ਜਗਦੀਸ਼ ਟਾਇਟਲਰ ਖਿਲਾਫ ਅਦਾਲਤ ਵਲੋਂ ਹੱਤਿਆ ਦੇ ਦੋਸ਼ ਤੈਅ ਹੋਣ ਤੋਂ …