Breaking News
Home / ਕੈਨੇਡਾ / Front / ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ ’ਤੇ ਕੀਤੀ ਟਿੱਪਣੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ ’ਤੇ ਕੀਤੀ ਟਿੱਪਣੀ

ਕਿਹਾ : ਪੰਜਾਬ ਨਾਲ ਹੋਇਆ ਮਤਰੇਈ ਮਾਂ ਵਾਲਾ ਸਲੂਕ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀ ਵਿਰੋਧੀ ਸਿਆਸੀ ਦਲਾਂ ਨੇ ਤਿੱਖੀ ਨੁਕਤਾਚੀਨੀ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਹਾਰ ਅਤੇ ਆਂਧਰਾ ਪ੍ਰਦੇਸ਼ ਦੀ ਤਰ੍ਹਾਂ ਪੰਜਾਬ ਨੂੰ ਵੀ ਸਪੈਸ਼ਲ ਪੈਕੇਜ ਮਿਲਣਾ ਚਾਹੀਦਾ ਸੀ, ਪਰ ਇਸ ਵਾਰ ਕੇਂਦਰੀ ਬਜਟ ਵਿਚ ਪੰਜਾਬ ਨੂੰ ਕੁਝ ਵੀ ਨਹੀਂ ਮਿਲਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਵਿਚ ਸਿੱਖਿਆ, ਸਿਹਤ ਤੇ ਕਿਸਾਨੀ ਲਈ ਕੁਝ ਨਹੀਂ ਪੇਸ਼ ਹੋਇਆ ਅਤੇ ਨਾ ਹੀ ਪੰਜਾਬ ਨੂੰ ਕੋਈ ਵੱਡਾ ਉਦਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਵਿਰੋਧੀ ਫੈਸਲੇ ਲੈਂਦੀ ਰਹੀ ਹੈ। ਹਰਪਾਲ ਚੀਮਾ ਨੇ ਕੇਂਦਰ ਦੇ ਇਸ ਬਜਟ ਨੂੰ ਪੰਜਾਬ ਵਿਰੋਧੀ ਦੱਸਿਆ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …